ਚੰਡੀਗੜ, : ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ 11 ਉਮੀਦਵਾਰਾਂ ਵੱਲੋਂਨਾਮਜ਼ਦਗੀ ਪਰਚੇ ਦਾਖਲ ਕੀਤੇ ਗਏ ਸਨ ਜੋ ਕਿ ਅੱਜ ਕਾਗਜਾਂ ਦੀ ਪੜਤਾਲਦੋਰਾਨ ਠੀਕ ਪਾਏ ਗਏ। ਇਹ ਜਾਣਕਾਰੀ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ.ਮਨਪ੍ਰੀਤ ਸਿੰਘ ਆਈ.ਏ. ਵੱਲੋਂ ਅੱਜ ਇਥੇ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਦਾਇਰਨਾਮਜਦਗੀ ਪੱਤਰ ਦੀ ਅੱਜ ਪੜਤਾਲ ਕੀਤੀ ਗਈ ਜਿਸ ਦੋਰਾਨ ਭਾਰਤੀ ਜਨਤਾਪਾਰਟੀ ਦੇ ਸਵਰਨ ਸਲਾਰੀਅ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਨੀਲ ਕੁਮਾਰਜਾਖੜ, ਆਮ ਆਦਮੀ ਪਾਰਟੀ ਦੇ ਸੁਰੇਸ਼ ਕੁਮਾਰ ਖਜੂਰੀਆ, ਮੇਘ ਦੇਸ਼ਮ ਪਾਰਟੀਦੀ ਸੰਤੋਸ਼ ਕੁਮਾਰੀ, ਸ਼੍ਰੋਮਣੀ ਅਕਾਲੀ ਦਲ (ਮਾਨ) ਕੁਲਵੰਤ ਸਿੰਘ,ਹਿੰਦੋਸਤਾਨ ਸ਼ਕਤੀ ਸੈਨਾ ਦੇ ਰਜਿੰਦਰ ਸਿੰਘ,ਅਤੇ ਅਜਾਦ ਉਮੀਦਵਾਰ ਸਤਨਾਮ ਸਿੰਘ, ਸੰਦੀਪ ਕੁਮਾਰ, ਪਰਦੀਪ ਕੁਮਾਰ, ਪਰਵਿੰਦਰ ਸਿੰਘ ਅਤੇਪਵਨ ਕੁਮਾਰ ਵਲੋਂ ਦਾਇਰ ਨਾਮਜਦਗੀ ਪੱਤਰ ਸਹੀ ਪਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਕਿ ਨਾਮਜਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ27 ਸਤੰਬਰ 2017 ਦਿਨ ਬੁੱਧਵਾਰ ਹੈ।
Monday, 25 September 2017
ਗੁਰਦਾਸਪੁਰ ਜ਼ਿਮਨੀ ਚੋਣ : 11 ਉਮੀਦਵਾਰਾਂ ਦੇ ਕਾਗਜ ਦਰੁਸਤ ਪਾਏ ਗਏ ਨਾਮਜ਼ਦਗੀ ਵਾਪਸੀਆਂ ਦੀ ਆਖਰੀ ਤਰੀਕ 27 ਸਤੰਬਰ 2017
Labels:
Public VIEWS/ Bureau
Subscribe to:
Post Comments (Atom)
No comments:
Post a Comment