Saturday 16 September 2017

ਪੰਜਾਬ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ ਦੀ ਕੁੱਲ 1269 ਕਰੋੜ ਰੁਪਏ ਦੇ ਕੇਂਦਰੀ ਹਿੱਸੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ

ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ  ਨਵੀਂ ਦਿੱਲੀ ਵਿਖੇ ਕੇਂਦਰੀ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ ਕਰਕੇ ਪੰਜਾਬ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ ਦੀ ਕੁੱਲ 1269 ਕਰੋੜ ਰੁਪਏ ਦੇ ਕੇਂਦਰੀ ਹਿੱਸੇ ਦੀ
ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। 
                                                 
ਸ. ਧਰਮਸੋਤ ਨੇ ਸੂਬੇ ਦੇ ਐਸ.ਸੀ., ਬੀ.ਸੀ. ਅਤੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਦੇਣ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਲਈ 1046 ਕਰੋੜ 47 ਲੱਖ ਰੁਪਏ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਟੂਡੈਂਟਸ ਸਕੀਮ ਦੇ 8469 ਲੱਖ ਰੁਪਏ ਭਾਰਤ ਸਰਕਾਰ ਵੱਲ ਬਕਾਇਆ ਹਨ। ਉਨਾਂ ਦੱਸਿਆ ਕਿ ਬਾਬੂ ਜਗਜੀਵਨ ਰਾਮ ਛਾਤਰਾਵਾਸ ਯੋਜਨਾ ਦੇ 7633.09 ਲੱਖ ਰੁਪਏ ਜਦਕਿ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਤਹਿਤ 5 ਕਰੋੜ 60 ਲੱਖ ਰੁਪਏ ਜਾਰੀ ਕਰਨੇ ਬਕਾਇਆ ਹਨ। ਇਸੇ ਤਰਾਂ ਸਾਲ 2016-2017 ਦੇ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ (9ਵੀਂ ਅਤੇ 10ਵੀਂ) ਦੇ 1842.11 ਲੱਖ ਰੁਪਏ, ਪ੍ਰੀ ਮੈਟ੍ਰਿਕ ਮਲੀਨ ਕਿੱਤਾ ਸਕੀਮ ਦੇ 48.71 ਲੱਖ ਰੁਪਏ, ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਟੂਡੈਂਟਸ ਸਕੀਮ ਦੇ ਸਾਲ 2011-12 ਤੋਂ ਸਾਲ 2016-17 ਦੇ 2800 ਲੱਖ ਰੁਪਏ ਕੇਂਦਰ ਵੱਲ ਬਕਾਇਆ ਪਏ ਹਨ।

No comments:

Post a Comment