Sunday, 24 September 2017

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 3 ਅਕਤੂਬਰ ਤੋਂ 2 ਨਵੰਬਰ ਤੱਕ-ਜ਼ਿਲਾ ਚੋਣ ਅਫ਼ਸਰ • 01 ਜਨਵਰੀ 2018 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਇਸ ਮੁਹਿੰਮ ਦੌਰਾਨ ਆਪਣੀਆਂ ਵੋਟਾਂ ਬਣਵਾਉਣ ਦੀ ਅਪੀਲ • 8 ਅਤੇ 15 ਅਕਤੂਬਰ (ਦੋਵੇਂ ਐਤਵਾਰ) ਨੂੰ ਬੂਥ ਲੈਵਲ ਅਫ਼ਸਰ ਆਪਣੇ ਪੋਲਿੰਗ ਸਟੇਸ਼ਨ 'ਤੇ ਬੈਠ ਕੇ ਦਾਅਵੇ ਤੇ ਇਤਰਾਜ ਪ੍ਰਾਪਤ ਕਰਨਗੇ • ਆਮ ਲੋਕਾਂ, ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਇਸ ਕਾਰਜ 'ਚ ਪੂਰਣ ਸਹਿਯੋਗ ਦੇਣ ਦੀ ਵੀ ਕੀਤੀ ਅਪੀਲ

ਮੋਗਾ 24 ਸਤੰਬਰ : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2018 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਫ਼ੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਫ਼ੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 03 ਅਕਤੂਬਰ, 2017 ਨੂੰ ਕੀਤੀ ਜਾਵੇਗੀ। ਇਸ ਮਿਤੀ ਤੋਂ ਇਹ ਵੋਟਰ ਸੂਚੀਆਂ ਜ਼ਿਲਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਆਮ ਜਨਤਾ ਦੇ ਵੇਖਣ ਲਈ ਉਪਲੱਬਧ ਹੋਣਗੀਆਂ।
ਜ਼ਿਲਾ ਚੋਣ ਅਫ਼ਸਰ ਸ. ਦਿਲਰਾਜ ਸਿੰਘ ਨੇ ਅੱਗੇ ਦੱਸਿਆ ਕਿ ਦਾਅਵੇ ਅਤੇ ਇਤਰਾਜ  03 ਅਕਤੂਬਰ ਤੋਂ 02 ਨਵੰਬਰ, 2017 ਤੱਕ ਦਾਇਰ ਕੀਤੇ ਜਾ ਸਕਣਗੇ। ਮਿਤੀ 07 ਅਤੇ 14 ਅਕਤੂਬਰ, 2017 ਨੂੰ ਬੀ.ਐਲ.ਓਜ਼ ਆਪਣੇ ਪੋਲਿੰਗ ਏਰੀਏ ਵਿੱਚ ਪਤਵੰਤੇ ਨਾਗਰਿਕਾਂ ਦੀ ਹਾਜ਼ਰੀ ਵਿੱਚ ਵੋਟਰ ਸੂਚੀ ਪੜ• ਕੇ ਸੁਣਾਉਣਗੇ। ਇਸ ਤੋਂ ਇਲਾਵਾ ਮਿਤੀ 08.10.2017 ਅਤੇ ਮਿਤੀ 15.10.2017 (ਦੋਵੇਂ ਐਤਵਾਰ) ਸਪੈਸ਼ਲ ਮੁਹਿੰਮ ਮਿਤੀਆਂ ਨਿਸਚਿਤ ਕੀਤੀਆਂ ਗਈਆਂ ਹਨ ਅਤੇ ਇਨਾਂ ਮਿਤੀਆਂ ਨੂੰ ਬੂਥ ਲੈਵਲ ਅਫ਼ਸਰ ਆਪਣੇ ਪੋਲਿੰਗ ਸਟੇਸ਼ਨ 'ਤੇ ਬੈਠ ਕੇ ਦਾਅਵੇ ਤੇ ਇਤਰਾਜ ਪ੍ਰਾਪਤ ਕਰਨਗੇ। ਕੋਈ ਵੀ ਵਿਅਕਤੀ ਜਿਸ ਦੀ ਉਮਰ ਮਿਤੀ 01.01.2018 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਚੁੱਕੀ ਹੈ ਅਤੇ ਉਸਦੀ ਵੋਟ ਅਜੇ ਤੱਕ ਨਹੀਂ ਬਣੀ ਤਾਂ ਉਹ ਆਪਣੀ ਵੋਟ ਬਣਾਉਣ ਵਾਸਤੇ ਫਾਰਮ ਨੰ. 6 ਵਿੱਚ ਆਪਣਾ ਦਾਅਵਾ ਪੇਸ਼ ਕਰੇਗਾ। ਵੋਟ ਕਟਵਾਉਣ ਲਈ ਫਾਰਮ ਨੰ. 7, ਵੋਟਰ ਦੇ ਵੇਰਵਿਆਂ ਵਿੱਚ ਦਰੁੱਸਤੀ ਲਈ ਫਾਰਮ ਨੰ. 8 ਅਤੇ  ਵਿਧਾਨ ਸਭਾ ਹਲਕੇ ਅੰਦਰ ਰਿਹਾਇਸ਼ ਤਬਦੀਲੀ ਦੀ ਸੂਰਤ ਵਿੱਚ ਫਾਰਮ ਨੰ: 8À ਭਰਿਆ ਜਾ ਸਕਦਾ ਹੈ। ਇਹ ਫ਼ਾਰਮ ਆਨ-ਲਾਈਨ www.nvsp.in ਪੋਰਟਲ 'ਤੇ ਵੀ  ਭਰੇ ਜਾ ਸਕਦੇ ਹਨ। ਉਨਾਂ ਆਮ ਲੋਕਾਂ, ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਇਸ ਕਾਰਜ ਵਿੱਚ ਪੂਰਣ ਸਹਿਯੋਗ ਦੇਣ ਦੀ ਅਪੀਲ ਕੀਤੀ, ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟਰ ਬਨਣ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਇਆ ਜਾ ਸਕੇ।
 

No comments:

Post a Comment