Saturday 16 September 2017

*3582 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਲਈ ਬਿਨੈ ਪੱਤਰ ਮੰਗੇ: ਅਰੁਨਾ ਚੌਧਰੀ* • 1138 ਸਾਇੰਸ, 739 ਗਣਿਤ, 521 ਹਿੰਦੀ, 398 ਪੰਜਾਬੀ, 393 ਅੰਗਰੇਜ਼ੀ ਤੇ 393 ਸਮਾਜਿਕ ਸਿੱਖਿਆ ਅਧਿਆਪਕਾਂ ਦੀਆਂ ਪੋਸਟਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ

ਚੰਡੀਗੜ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਘਰ ਘਰ ਰੋਜ਼ਗਾਰ ਦੇਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ 1000 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ 3582 ਨਵੇਂ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਅਤੇ ਅਧਿਆਪਕ ਦਾ ਹਰ ਖਾਲੀ ਪੋਸਟ ਭਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀਆਂ 3582 ਪੋਸਟਾਂ ਭਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਮਾਸਟਰ ਕਾਡਰ ਦੀਆਂ ਇਨਾਂ ਪੋਸਟਾਂ ਵਿੱਚ ਸਾਇੰਸ ਵਿਸ਼ੇ ਦੀਆਂ 1138, ਗਣਿਤ ਦੀਆਂ 739, ਹਿੰਦੀ ਦੀਆਂ 521, ਪੰਜਾਬੀ ਦੀਆਂ 398 ਅਤੇ ਅੰਗਰੇਜ਼ੀ ਦੀਆਂ 393 ਤੇ ਸਮਾਜਿਕ ਸਿੱਖਿਆ ਵਿਸ਼ੇ ਦੀਆਂ 393 ਪੋਸਟਾਂ ਭਰਨ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਹਾਰ ਹੀ ਵਿੱਚ 1000 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਜਿਨਾਂ ਨੂੰ ਮੁੱਖ ਮੰਤਰੀ ਜੀ ਨੇ ਮੁਹਾਲੀ ਵਿਖੇ 'ਘਰ ਘਰ ਰੋਜ਼ਗਾਰ ਮੇਲੇ' ਦੌਰਾਨ ਨਿਯੁਕਤੀ ਪੱਤਰ ਸੌਂਪੇ ਸਨ।

No comments:

Post a Comment