Thursday, 14 September 2017

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਵਿੱਦਿਅਕ ਸੰਸਥਾਵਾਂ ਵਿੱਚ ਦਾਖ਼ਲੇ ਲਈ ਰਿਜ਼ਰਵੇਸ਼ਨ ਕੋਟੇ ਵਿੱਚ ਵਾਧਾ -ਕੋਟਾ 5 ਫੀਸਦੀ ਤੋਂ 10 ਫੀਸਦੀ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ

ਲੁਧਿਆਣਾ, - ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪੱਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਵਿਦਿਅਕ, ਤਕਨੀਕੀ ਅਤੇ ਕਿੱਤਾਮੁੱਖੀ ਅਦਾਰਿਆਂ/ਸੰਸਥਾਵਾਂ ਵਿੱਚ ਦਾਖ਼ਲੇ ਲਈ ਰਿਜ਼ਰਵੇਸ਼ਨ ਕੋਟੇ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਉਨ•ਾਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਵਿਭਾਗ ਦੇ ਪ੍ਰਮੁੱਖ਼ ਸਕੱਤਰ ਵੱਲੋਂ ਪ੍ਰਾਪਤ ਪੱਤਰ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਪਹਿਲਾਂ ਇਹ ਰਿਜ਼ਰਵੇਸ਼ਨ 5 ਫੀਸਦੀ ਹੋਇਆ ਕਰਦੀ ਸੀ, ਜੋ ਕਿ ਹੁਣ ਵਧਾ ਕੇ 10 ਫੀਸਦੀ ਕਰ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਭਰਪੂਰ ਲਾਭ ਲੈਣਾ ਚਾਹੀਦਾ ਹੈ।

No comments:

Post a Comment