Friday 22 September 2017

-ਮੈਗਾ ਰੁਜ਼ਗਾਰ ਮੇਲੇ ਦੌਰਾਨ 575 ਬੇਰੁਜ਼ਗਾਰ ਨੌਜਵਾਨਾਂ ਦੀ ਪਲੇਸਮੈਂਟ ਲਈ ਕੀਤੀ ਚੋਣ : ਡਿਪਟੀ ਕਮਿਸ਼ਨਰ -ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ 39 ਪਰਿਵਾਰਾਂ ਦੇ ਮੈਂਬਰਾਂ ਦੀ ਪਲੇਸਮੈਂਟ ਲਈ ਹੋਈ ਚੋਣ -ਹੁਣ ਤੱਕ ਰੁਜ਼ਗਾਰ ਮੇਲਿਆਂ ਵਿਚ 1800 ਦੇ ਕਰੀਬ ਬੇਰੁਜ਼ਗਾਰ ਨੌਜਵਾਨਾਂ ਦੀ ਕਰਵਾਈ ਪਲੇਸਮੈਂਟ

ਮਾਨਸਾ, : ਪੰਜਾਬ ਸਰਕਾਰ ਦੇ 'ਘਰ-ਘਰ ਨੌਕਰੀ' ਪ੍ਰੋਗਰਾਮ ਤਹਿਤ ਅੱਜ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਰੋਜ਼ਗਾਰ ਐਂਡ ਟਰੇਨਿੰਗ ਵਿਭਾਗ ਮਾਨਸਾ ਵੱਲੋਂ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਧਰਮ ਪਾਲ ਗੁਪਤਾ ਵੱਲੋਂ ਕੀਤਾ ਗਿਆ। ਅੱਜ ਦੇ ਇਸ ਰੋਜ਼ਗਾਰ ਮੇਲੇ ਮੌਕੇ 8 ਕੰਪਨੀਆਂ ਸ਼ਿਵਾ ਪ੍ਰੋਟੀਨ ਪ੍ਰੋਡਕਟ, ਲਾਰਸਨ ਐਂਡ ਟੂਬਰੋ, ਟਰਾਈਡੈਂਟ ਗਰੁੱਪ, ਗੁਰੂ ਨਾਨਕ ਇੰਡਸਟਰੀਜ਼ ਕਾਰੋਪੋਰੇਸ਼ਨ, ਰੂਪ ਐਗਰੀਕਲਰਚਰ ਇੰਡਸਟਰੀ, ਸਟੈਂਡਰਡ ਕਾਰਪੋਰੇਸ਼ਨ ਇੰਡੀਆ ਲਿਮਟਿਡ, ਬੁਢਲਾਡਾ ਇੰਜੀਨੀਅਰ ਵਰਕਸ, ਮੋਹਨ ਇੰਡਸਟਰੀਜ਼ ਬੁਢਲਾਡਾ ਕੰਪਨੀਆਂ ਨੇ ਸ਼ਿਰਕਤ ਕੀਤੀ। ਅੱਜ ਦੇ ਰੋਜ਼ਗਾਰ ਮੇਲੇ ਦੌਰਾਨ 575 ਨੌਜਵਾਨ ਲੜਕੇ ਅਤੇ ਲੜਕੀਆਂ ਦੀ ਪਲੇਸਮੈਂਟ ਲਈ ਚੋਣ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਗੁਪਤਾ ਨੇ ਕਿਹਾ ਕਿ ਅੱਜ ਦੇ ਰੁਜ਼ਗਾਰ ਮੇਲੇ ਵਿਚ ਟਰਾਈਡੈਂਟ ਅਤੇ ਐਲ.ਐਂਡ ਟੀ. ਅਤੇ ਸਟੈਂਡਰਡ ਕਾਰਪੋਰੇਸ਼ਨ ਵੱਡੀਆਂ ਕੰਪਨੀਆਂ ਵੱਲੋਂ 522 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰੁਜ਼ਗਾਰ ਮੇਲੇ ਵਿਚ ਟਰਾਈਡੈਂਟ ਗਰੁੱਪ ਵੱਲੋਂ ਖੁਦਕੁਸ਼ੀ ਕਰਨ ਵਾਲੇ 50 ਕਿਸਾਨ ਪਰਿਵਾਰਾਂ ਵਿਚੋਂ 39 ਪਰਿਵਾਰਾਂ ਦੇ ਯੋਗ ਮੈਂਬਰਾਂ ਨੂੰ ਪਲੇਸਮੈਂਟ ਲਈ ਸਿਲੈਕਟ ਕੀਤਾ ਗਿਆ ਹੈ। ਸ਼੍ਰੀ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਹਿਲਾਂ ਲਗਾਏ ਗਏ 4 ਰੁਜ਼ਗਾਰ ਮੇਲਿਆਂ ਦੌਰਾਨ ਕਰੀਬ 1200 ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਅਤੇ ਵੱਖ-ਵੱਖ ਕੰਪਨੀਆਂ ਵਿੱਚ ਪਲੇਸਮੈਂਟ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਮੈਗਾ ਰੁਜ਼ਗਾਰ ਮੇਲੇ ਨਾਲ ਕੁੱਲ ਕਰੀਬ 1800 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਗੁਪਤਾ ਨੇ ਦੱਸਿਆ ਕਿ ਜਲਦੀ ਹੀ ਇੱਕ ਹੋਰ ਮੈਗਾ ਰੁਜ਼ਗਾਰ ਮੇਲਾ ਆਯੋਜਿਤ ਕੀਤਾ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਦੀ ਕੰਪਨੀਆਂ ਵਿੱਚ ਪਲੇਸਮੈਂਟ ਕਰਵਾਈ ਜਾ ਸਕੇ। ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅਜਿਹੇ ਮੇਲਿਆਂ ਵਿੱਚ ਸ਼ਾਮਿਲ ਹੋ ਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਧਿਕਾਰੀ ਮੇਜਰ ਹਰਪੀ੍ਰਤ ਸਿੰਘ ਨੇ ਦੱਸਿਆ ਕਿ ਅੱਜ ਦੇ ਮੇਲੇ ਦੌਰਾਨ 1135 ਪ੍ਰਾਰਥੀਆਂ ਵੱਲੌਂ ਆਪਣੀ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਅਤੇ ਕਰੀਬ 4000 ਨੌਜਵਾਨ ਇਸ ਰੁਜ਼ਗਾਰ ਮੇਲੇ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਿੰਦਰ ਪਾਲ ਸਿੰਘ ਸਹੋਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਿੰਦਰ ਸਿੰਘ ਸਰਾ, ਐਸ.ਡੀ.ਐਮ. ਮਾਨਸਾ ਸ਼੍ਰੀ ਲਤੀਫ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਦੀਪਕ ਰੁਹੇਲਾ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਸ਼੍ਰੀਮਤੀ ਪਰਮਜੀਤ ਕੌਰ ਸੋਹਲ, ਪ੍ਰੋਫੈਸਰ ਸੁਪਨਦੀਪ ਕੌਰ ਅਤੇ ਬਲਾਕ ਥੀਮੈਟਿਕ ਮੈਨੇਜ਼ਰ ਪੀ.ਐਸ.ਡੀ.ਐਮ. ਮੈਡਮ ਨਿਕੀਤਾ ਸਿੰਘ ਮੌਜੂਦ ਸਨ।

No comments:

Post a Comment