Friday 22 September 2017

ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਵਿੱਚ ਪੜ੍ਹਦੇ 95 ਹਜ਼ਾਰ 483 ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ : ਡਿਪਟੀ ਕਮਿਸ਼ਨਰ ਰਹਿੰਦੇ ਵਿਸ਼ਿਆਂ ਦੀਆਂ ਕਿਤਾਬਾਂ ਵੀ ਕਰਵਾਈਆਂ ਜਾਣਗੀਆਂ ਜਲਦ ਮੁਹੱਈਆ

ਤਰਨਤਾਰਨ, : ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਕੁੱਲ 95 ਹਜ਼ਾਰ 483 ਵਿਦਿਆਰਥੀਆਂ ਨੂੰ ਸੈਸ਼ਨ 2017-18 ਲਈ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਮੁਫ਼ਤ ਮੁਹੱਈਆ ਕਰਵਾਈਆ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਵੱਖ-ਵੱਖ ਜਮਾਤਾਂ ਲਈ ਪ੍ਰਾਪਤ ਵੱਖ-ਵੱਖ ਵਿਸ਼ਿਆਂ ਦੀਆਂ ਪੁਸਤਕਾਂ ਦੀ ਵੰਡ ਵਿਦਿਆਰਥੀਆਂ ਵਿੱਚ ਕੀਤੀ ਜਾ ਚੁੱਕੀ ਹੈ ਅਤੇ ਰਹਿੰਦੇ ਕੁਝ ਵਿਸ਼ਿਆਂ ਦੀਆਂ ਕਿਤਾਬਾਂ ਵੀ ਜਲਦ ਹੀ ਮੁਹੱਈਆ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾਂ ਪ੍ਰਾਪਤ ਸਕੂਲਾਂ ਦੇ ਦਸਵੀਂ ਜਮਾਤ ਦੇ 6454 ਵਿਦਿਆਰਥੀਆਂ ਨੂੰ ਲੋੜੀਂਦੇ ਸਾਰੇ ਵਿਸ਼ਿਆਂ ਦੀਆਂ ਕਿਤਾਬਾਂ ਮੁਹੱਈਆ ਕਰਵਾਈ ਜਾ ਚੁੱਕੀ ਹਨ ਅਤੇ ਕੋਈ ਵੀ ਵਿਸ਼ੇ ਦੀ ਕਿਤਾਬ ਬਾਕੀ ਨਹੀਂ ਹੈ। ਇਸ ਤੋਂ ਇਲਾਵਾ ਨੌਂਵੀ ਜਮਾਤ ਦੇ 6454 ਵਿਦਿਆਰਥੀਆਂ ਨੂੰ ਵੀ ਲੋੜੀਂਦੇ ਵਿਸ਼ਿਆਂ ਦੀਆਂ ਕਿਤਾਬਾਂ ਦਿੱਤੀਆਂ ਜਾ ਚੁੱਕੀਆ ਹਨ ਅਤੇ ਰਹਿੰਦੇ 2 ਵਿਸ਼ਿਆਂ ਦੀਆਂ ਕਿਤਾਬਾਂ ਜਲਦ ਹੀ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਅੱਠਵੀਂ ਜਮਾਤ ਦੇ ਕੁੱਲ 12016 ਵਿਦਿਆਰਥੀਆਂ, ਸੱਤਵੀਂ ਜਮਾਤ ਦੇ 10847 ਵਿਦਿਆਰਥੀਆਂ, ਛੇਵੀਂ ਜਮਾਤ ਦੇ 10487 ਵਿਦਿਆਰਥੀਆਂ, ਪੰਜਵੀ ਜਮਾਤ ਦੇ 10164 ਵਿਦਿਆਰਥੀਆਂ, ਚੌਥੀ ਜਮਾਤ ਦੇ 10360, ਤੀਜੀ ਜਮਾਤ ਦੇ 9965 ਵਿਦਿਆਰਥੀਆਂ, ਪਹਿਲੀ ਜਮਾਤ ਦੇ 9188 ਵਿਦਿਆਰਥੀਆਂ ਅਤੇ ਦੂਜੀ ਜਮਾਤ ਦੇ 9188 ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਕੁਝ ਵਿਸ਼ਿਆਂ ਦੀਆਂ ਕਿਤਾਬਾਂ ਜੋ ਕਿ ਅਜੇ ਤੱਕ ਨਹੀਂ ਮਿਲਿਆ, ਇਸ ਸਬੰਧੀ ਸਿੱਖਿਆ ਵਿਭਾਗ ਨੂੰ ਲਿਖ ਕੇ ਭੇਜਿਆ ਗਿਆ ਹੈ ਤੇ ਜਲਦ ਹੀ ਬਾਕੀ ਵਿਸ਼ਿਆਂ ਦੀ ਕਿਤਾਬਾਂ ਵਿਦਿਆਰਥੀਆਂ ਨੂੰ ਮੁਹੱਈਆ ਕਰਵਾ ਦਿੱਤੀਆਂ ਜਾਣਗੀ। 

No comments:

Post a Comment