-ਵਿਭਾਗ ਵੱਲੋਂ ਚਲਾਏ ਜਾ ਰਹੇ ਕੰਮਾਂ 'ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ-ਡਿਪਟੀ ਕਮਿਸ਼ਨਰ
-ਜ਼ਿਲਾ ਵਾਸੀਆਂ ਨੂੰ ਅਪੀਲ, ਪਹਿਲਾ ਸਥਾਨ ਬਰਕਰਾਰ ਰੱਖਿਆ ਜਾਵੇ
ਲੁਧਿਆਣਾ - ਮੁਲਕ ਭਰ ਵਿਚ ਵਿੱਢੀ ਗਈ 'ਮਿਸ਼ਨ ਸਵੱਛ ਤੇ ਸਵੱਸਥ' ਦੀ ਲਗਾਤਾਰ ਜ਼ਿਲ•ੇਵਾਰ ਕੀਤੀ ਜਾਂਦੀ ਨਜ਼ਰਸਾਨੀ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਜ਼ਿਲਾ ਲੁਧਿਆਣਾ ਦੇਸ਼ ਵਿੱਚੋਂ ਪਹਿਲੇ ਸਥਾਨ ਉੱਤੇ ਆਇਆ ਹੈ। ਦੱਸਣਯੋਗ ਹੈ ਕਿ ਇੱਕ ਮਹੀਨਾ ਪਹਿਲਾਂ ਵੀ ਇਹ ਦਰਜਾਬੰਦੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਜ਼ਿਲਾ ਲੁਧਿਆਣਾ ਨੂੰ 123ਵਾਂ ਦਰਜਾ ਦਿੱਤਾ ਗਿਆ ਸੀ, ਇਸ ਸਮੇਂ ਦੌਰਾਨ 122 ਦਰਜਿਆਂ ਦਾ ਸੁਧਾਰ ਕਰਨਾ ਇਸ ਮਿਸ਼ਨ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਵੱਲ ਚੰਗਾ ਸੰਕੇਤ ਹੈ।
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪ੍ਰਾਪਤ ਅੰਕੜਿਆਂ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਦੇਸ਼ ਨੂੰ ੨੦੧੯ ਤੱਕ ਪੂਰੀ ਤਰਾਂ 'ਸਵੱਛ ਅਤੇ ਸਵੱਸਥ' ਬਣਾਉਣ ਲਈ ਸਾਰੇ ਸੂਬਿਆਂ ਵਿੱਚ ਚਲਾਈਆਂ ਜਾ ਰਹੀਆਂ 'ਮਿਸ਼ਨ ਸਵੱਛ ਤੇ ਸਵੱਸਥ' ਮੁਹਿੰਮਾਂ ਵਿਚ ਸਿਹਤਮੰਦ ਮੁਕਾਬਲਾ ਕਰਾਉਣ ਲਈ ਕੇਂਦਰ ਸਰਕਾਰ ਦੇ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਮੰਤਰਾਲੇ ਵੱਲੋਂ ਲਗਾਤਾਰ ਤੇ ਜ਼ਿਲੇਵਾਰ ਨਜ਼ਰਸਾਨੀ ਕੀਤੀ ਜਾਂਦੀ ਹੈ। ਹਰ ਰੋਜ਼ ਕੀਤੀ ਜਾਣ ਵਾਲੀ ਇਸ ਨਜ਼ਰਸਾਨੀ ਦੇ ਨਤੀਜਿਆਂ ਦੇ ਅਧਾਰ ਉੱਤੇ ਮੋਹਰੀ ਰਹਿਣ ਵਾਲੇ ਜ਼ਿਲਿਆਂ ਨੂੰ ਆਉਂਦੀ ੨ ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੁਰਸਕਾਰ ਦਿੱਤੇ ਜਾਣਗੇ। ਜਾਰੀ ਕੀਤੀ ਗਈ ਤਾਜ਼ਾ ਦਰਜਾਬੰਦੀ ਵਿੱਚ ਜਿੱਥੇ ਜ਼ਿਲਾ ਲੁਧਿਆਣਾ ਅਤੇ ਫਤਹਿਗੜ• ਸਾਹਿਬ ਨੂੰ ਦੇਸ਼ ਭਰ ਵਿੱਚੋਂ ਪਹਿਲਾਂ ਸਥਾਨ ਦਿੱਤਾ ਗਿਆ ਹੈ, ਉਥੇ ਹੀ ਜ਼ਿਲਾ ਬਰਨਾਲਾ ਨੂੰ 9ਵਾਂ ਸਥਾਨ ਦਿੱਤਾ ਗਿਆ ਹੈ।
ਸ੍ਰੀ ਅਗਰਵਾਲ ਅਤੇ ਸ੍ਰੀਮਤੀ ਮਲਿਕ ਨੇ ਜ਼ਿਲਾ ਲੁਧਿਆਣਾ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਜ਼ਿਲਾ ਲੁਧਿਆਣਾ ਵਿੱਚ ਬੰਦ ਪਾਈਆਂ ਜਲ ਸਪਲਾਈ ਸਕੀਮਾਂ ਨੂੰ ਚਾਲੂ ਕਰਨ, ਇਹਨਾਂ ਨੂੰ ੧੦ ਅਤੇ ੨੪ ਘੰਟੇ ਸਪਲਾਈ ਸਕੀਮ ਤਹਿਤ ਲਿਆਉਣ, ਪਿੰਡਾਂ ਵਿਚ ਲੈਟਰੀਨਾਂ ਬਣਾਉਣ ਅਤੇ ਪਿੰਡਾਂ ਨੂੰ ਖੁੱਲੇ ਆਮ ਪਖ਼ਾਨੇ ਤੋਂ ਮੁਕਤ ਕਰਨ ਦੇ ਚੱਲ ਰਹੇ ਕੰਮਾਂ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾਵੇ ਅਤੇ ਇਸ ਸਬੰਧੀ ਰਿਪੋਰਟ ਲਗਾਤਾਰ ਪੇਸ਼ ਕੀਤੀ ਜਾਵੇ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਹਿਲੇ ਦਰਜੇ ਨੂੰ ਬਰਕਰਾਰ ਰੱਖਣ ਲਈ ਸਹਿਯੋਗ ਕਰਨ। ਆਪਣੇ ਆਲੇ-ਦੁਆਲੇ ਨੂੰ ਖੁਦ ਵੀ ਸਾਫ਼ ਰੱਖਿਆ ਜਾਵੇ ਅਤੇ ਹੋਰਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ।
Tuesday, 19 September 2017
ਮਿਸ਼ਨ ਸਵੱਛ ਤੇ ਸਵੱਸਥ ਮੁਹਿੰਮ- ਜ਼ਿਲਾ ਲੁਧਿਆਣਾ ਦੇਸ਼ ਭਰ ਵਿਚੋਂ ਪਹਿਲੇ ਸਥਾਨ 'ਤੇ
Labels:
Public VIEWS/Arun Kaushal
Subscribe to:
Post Comments (Atom)
No comments:
Post a Comment