Thursday 14 September 2017

ਸੇਵਾ ਕੇਂਦਰ ਵਿਖੇ ਹੋਈ ਈ-ਸਟੈਂਪ ਦੀ ਸਹੂਲਤ ਸ਼ੁਰੂ : ਡਿਪਟੀ ਕਮਿਸ਼ਨਰ

ਮਾਨਸਾ, :  ਪ੍ਰਸ਼ਾਸ਼ਕੀ ਸੁਧਾਰ ਵਿਭਾਗ ਪੰਜਾਬ ਵੱਲੋਂ ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਇੱਕ ਹੋਰ ਪਹਿਲ ਕਦਮੀ ਕਰਦਿਆਂ ਸੇਵਾ ਕੇਂਦਰ ਮਾਨਸਾ ਵਿਖੇ 14 ਸਤੰਬਰ 2017 ਤੋਂ  ਈ. ਸਟੈਂਪ ਪੇਪਰ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੀ ਪਹਿਲੀ ਕਾਪੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਧਰਮ ਪਾਲ ਗੁਪਤਾ ਨੇ ਰਿਲੀਜ਼ ਕੀਤੀ।
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ 20 ਹਜ਼ਾਰ ਤੋਂ 1 ਲੱਖ ਰੁਪਏ ਤੱਕ ਦੀ ਈ-ਸਟੈਂਪ ਦੀ ਸਰਵਿਸ ਮਾਨਸਾ ਸੇਵਾ ਕੇਂਦਰ (ਟਾਈਪ-1) ਵਿਖੇ ਸ਼ੁਰੂ ਕਰ ਦਿੱਤੀ ਗਈ ਹੈ, ਜਿਸਦੇ ਚਲਦਿਆਂ ਅੱਜ ਕਈ ਲੋਕ ਇਸ ਸੇਵਾ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਇਹ ਸੇਵਾ ਸਬ-ਡਵੀਜ਼ਨ ਪੱਧਰ ਦੇ ਸੇਵਾ ਕੇਂਦਰਾਂ (ਟਾਈਪ-2) ਵਿਚ ਵੀ ਸ਼ੁਰੂ ਕਰ ਦਿੱਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗੁਰਸਿਮਰਨ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਦੀਪਕ ਰੁਹੇਲਾ, ਤਹਿਸੀਲਦਾ ਮਾਨਸਾ ਸ਼੍ਰੀ ਅਮਰਜੀਤ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਈ-ਗਰਵਨੈਸ ਸ਼੍ਰੀ ਜਗਤਜੀਤ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

No comments:

Post a Comment