ਅੰਮ੍ਰਿਤਸਰ, : ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ ਦੇ ਚੇਅਰਮੈਨ ਮੇਜਰ ਜਨਰਲ ਐਸ:ਪੀ:ਐਸ ਗਰੇਵਾਲ ਨੇ ਅੱਜ ਅੰਮ੍ਰਿਤਸਰ ਦਾ ਦੌਰਾ ਕੀਤਾ। ਆਪਣੇ ਦੌਰੇ ਦੌਰਾਨ ਉਨਾਂ ਨੇ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ ਵੱਲੋਂ ਵੱਖ ਵੱਖ ਸਕਿਊਰਟੀ ਤੇ ਹੋਰ ਡਿਊਟੀਆਂ ਲਈ ਚੁਣੇ ਗਏ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਸਾਬਕਾ ਸੈਨਿਕ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਆਪਣੀ ਸਮੱਸਿਆ ਦੇ ਹੱਲ ਲਈ ਜਿਲਾ ਸੈਨਿਕ ਭਲਾਈ ਦਫਤਰ ਵਿਖੇ ਸੰਪਰਕ ਕਰ ਸਕਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਮਿੱਤੀਬੱਧ ਨੇਪਰੇ ਚੜਾਉਣ ਲਈ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ ਦੇ ਸਾਬਕਾ ਸੈਨਿਕ ਅਹਿਮ ਭੂਮਿਕਾ ਨਿਭਾਉਣਗੇ।
ਇਸ ਤੋਂ ਬਾਅਦ ਜਨਰਲ ਗਰੇਵਾਲ ਨੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜੀਅਮ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਇਸ ਮੌਕੇ ਉਨਾਂ ਨਾਲ ਕਰਨਲ ਅਮਰਬੀਰ ਸਿੰਘ ਚਾਹਲ ਡਿਪਟੀ ਡਾਇਰੈਕਟਰ ਸੈਨਿਕ ਭਲਾਈ ਅੰਮ੍ਰਿਤਸਰ ਅਤੇ ਲੈਫ: ਕਰਨਲ ਹਰਿੰਦਰਪਾਲ ਸਿੰਘ ਜਨਰਲ ਮੈਨੇਜਰ ਵਾਰ ਮੈਮੋਰੀਅਲ ਅੰਮ੍ਰਿਤਸਰ ਵੀ ਹਾਜ਼ਰ ਸਨ।
Thursday, 14 September 2017
ਮੇਜਰ ਜਨਰਲ ਐਸ:ਪੀ:ਐਸ ਗਰੇਵਾਲ ਵੱਲੋਂ ਅੰਮ੍ਰਿਤਸਰ ਦਾ ਦੌਰਾ
Labels:
Public VIEWS/ Bureau
Subscribe to:
Post Comments (Atom)
No comments:
Post a Comment