Sunday, 17 September 2017

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਕਮੇਟੀਆਂ, ਟਰੱਸਟ ਮੁੱਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼

ਫਾਜ਼ਿਲਕਾ : ਜ਼ਿਲਾ ਮੈਜ਼ਿਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਸ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ, ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਟਰੱਸਟ ਮੁੱਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਦਿੱਤੇ ਹਨ। ਇਹ ਹੁਕਮ 05 ਨਵੰਬਰ 2017 ਤੱਕ ਲਾਗੂ ਰਹਿਣਗੇ ।
ਜ਼ਿਲਾ ਮੈਜ਼ਿਸਟੇ੍ਰਟ ਨੇ ਦੱਸਿਆ ਕਿ ਪਿੱਛਲੇ ਸਮੇਂ ਵਿਚ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ। ਇੰਨਾਂ ਕਾਰਨ ਇਲਾਕੇ ਵਿਚ ਤਣਾਅ ਪੈਦਾ ਹੋਣ ਦਾ ਡਰ ਸੀ।  ਉਨਾਂ ਦੱਸਿਆ ਕਿ ਇਨਾਂ ਹਾਲਤਾਂ ਵਿਚ ਇਹ ਜ਼ਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨਾਂ ਕਿਹਾ ਕਿ ਜ਼ਿਲੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਫੌਰੀ ਤੌਰ ਤੇ ਚੁੱਕਣ ਦੀ ਜ਼ਰੂਰਤ ਹੈ। ਜਿਸ ਕਾਰਨ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ।

No comments:

Post a Comment