Saturday 16 September 2017

ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਭਰੋਸਾ ਦਿਵਾਇਆ ਕਿ ਨਿਵੇਸ਼ ਲਈ ਇੱਕ ਹਫ਼ਤੇ ਵਿਚ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਦੇ ਨਾਲ-ਨਾਲ ਦਿੱਕਤ ਰਹਿਤ ਵਪਾਰਕ ਮਾਹੌਲ ਯਕੀਨੀ ਬਣਾਉਣ ਲਈ ਉਨਾਂ ਦੀ ਸਰਕਾਰ ਪੂਰਾ ਸਹਿਯੋਗ ਦੇਵੇਗੀ। ਇਸ਼ਤਿਹਾਰਬਾਜ਼ੀ ਖੇਤਰ ਦੀ ਪ੍ਰਸਿੱਧ ਹਸਤੀ ਸੁਹੇਲ ਸੇਠ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਜੀਵਨੀ ਲਿਖਣ ਵਾਲੇ ਖੁਸ਼ਵੰਤ ਸਿੰਘ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਸਤਲੁਜ ਯਮੁਨਾ ਿਕ ਨਹਿਰ ਸਮੇਤ ਕਈ ਵਿਸ਼ਿਆਂ ’ਤੇ ਖੁੱਲ ਕੇ ਆਪਣੇ ਵਿਚਾਰ ਜ਼ਾਹਰ ਕੀਤੇ। ਸਤਲੁਜ ਯਮੁਨਾ ਿਕ ਨਹਿਰ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਦੀ ਸਰਕਾਰ ਸੁਪਰੀਮ ਕੋਰਟ ਦੇ ਅੰਤਿਮ ਫੈਸਲੇ ਦਾ ਇੰਤਜ਼ਾਰ ਕਰ ਰਹੀ ਹੈ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪਿਛਲੇ ਛੇ ਮਹੀਨੇ ਦੀਆਂ ਪ੍ਰਾਪਤੀਆਂ ਪ੍ਰਤੀ ਭਰੋਸਾ ਜ਼ਾਹਰ ਕੀਤਾ ਜੋ ਸੂਬੇ ਦੀ ਤਰੱਕੀ ਦਾ ਮੁੱਢ ਬੰਨਣਗੀਆਂ। ਮੁੱਖ ਮੰਤਰੀ ਨੇ ਆਖਿਆ ਕਿ ਭਾਰਤ ਅਤੇ ਹੋਰ ਮੁਲਕਾਂ ਦੇ ਕਾਰੋਬਾਰੀਆਂ ਨੇ ਸੂਬੇ ਵਿਚ ਨਿਵੇਸ਼ ਕਰਨ ਲਈ ਦਿਲਚਸਪੀ ਦਿਖਾਈ ਹੈ ਅਤੇ ਇਸ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਉਨਾਂ ਦੀ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟਾਟਾ, ਮਹਿੰਦਰਾ, ਅੰਬਾਨੀ ਸਮੇਤ ਦਿੱਗਜ਼ ਉਦਯੋਗਪਤੀਆਂ ਤੇ ਵਪਾਰਕ ਘਰਾਣਿਆਂ ਨੇ ਪੰਜਾਬ ਵਿਚ ਨਿਵੇਸ਼ ਦੀ ਪੇਸ਼ਕਸ਼ ਕੀਤੀ ਹੈ ਅਤੇ ਸੂਬੇ ਵਿਚ ਉਦਯੋਗਿਕ ਖੇਤਰ ਦੀ ਸਥਿਤੀ ਦਿਨ-ਬ-ਦਿਨ ਸੁਧਰ ਰਹੀ ਹੈ।
ਸਾਲ 1985 ਵਿਚ ਪੈਪਸੀ ਕੰਪਨੀ ਵਰਗੀ ਕੰਪਨੀ ਨੂੰ ਪੰਜਾਬ ਵਿਚ ਲਿਆਉਣ ਦਾ ਸਿਹਰਾ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਂਦਾ ਹੈ ਕਿਉਂ ਜੋ ਉਹ ਉਸ ਵੇਲੇ ਸੂਬੇ ਦੇ ਖੇਤੀਬਾੜੀ ਮੰਤਰੀ ਸਨ। ਮੁੱਖ ਮੰਤਰੀ ਨੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਵਿਚ ਕਾਰੋਬਾਰ ਕਰਨ ਲਈ ਕਿਸੇ ਵੀ ਤਰਾਂ ਦੀ ਸਮੱਸਿਆ ਪੇਸ਼ ਨਾ ਆਉਣ ਦਾ ਭਰੋਸਾ ਦਿੰਦਿਆਂ ਆਖਿਆ ਕਿ ਉਨਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਆਖਿਆ ਕਿ ਪਰਵਾਸੀ ਪੰਜਾਬੀਆਂ ਦੇ ਨਿਵੇਸ਼ ਕਰਨ ਲਈ ਸੂਬਾ ਸਰਕਾਰ ਮਜ਼ਬੂਤ ਬੁਨਿਆਦੀ ਢਾਂਚਾ, ਹੁਨਰਮੰਦ ਕਿਰਤੀ ਅਤੇ ਹੋਰ ਸਹੂਲਤਾਂ ਨਾਲ ਉਨਾਂ ਦਾ ਸਵਾਗਤ ਤੇ ਮਦਦ ਲਈ ਪੂਰੀ ਤਰਾਂ ਤਿਆਰ ਹੈ।

No comments:

Post a Comment