Thursday 14 September 2017

ਬਾਲ ਮਜਦੂਰੀ ਅਤੇ ਬਾਲ ਭਿੱਖਿਆ ਦੀ ਬੁਰਾਈ ਨੂੰ ਖਤਮ ਕਰਨ ਲਈ ਜ਼ਿਲਾ ਪ੍ਰਸ਼ਾਸਨ ਚਲਾਏਗਾ ਵਿਸ਼ੇਸ਼ ਮੁਹਿੰਮ

ਅੰਮਿ੍ਰਤਸਰ, - ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ. ਕਮਲਦੀਪ ਸਿੰਘ ਸੰਘਾ ਨੇ ਜ਼ਿਲਾ ਬਾਲ ਸੁਰੱਖਿਆ ਅਫਸਰ ਨੂੰ ਹਦਾਇਤ ਕੀਤੀ ਹੈ ਕਿ ਬਾਲ ਮਜਦੂਰੀ ਅਤੇ ਬਾਲ ਭਿੱਖਿਆ ਦੀ ਬੁਰਾਈ ਨੂੰ ਖਤਮ ਕਰਨ ਲਈ ਸਰਗਰਮੀ ਨਾਲ ਕੰਮ ਕੀਤਾ ਜਾਵੇ। ਅੱਜ ਇਸ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਭਿੱਖਿਆ ਅਤੇ ਬਾਲ ਮਜਦੂਰੀ ਨੂੰ ਖਤਮ ਕਰਨ ਲਈ ਬਣਾਈ ਗਈ ਟਾਸਕ ਫੋਰਸ ਵੱਲੋਂ ਅੰਮਿ੍ਰਤਸਰ ਸ਼ਹਿਰ ਦੇ ਨਾਲ ਬੱਸਾਂ ਅਤੇ ਰੇਲ ਗੱਡੀਆਂ ’ਚ ਭੀਖ ਮੰਗਦੇ ਬੱਚਿਆਂ ਨੂੰ ਵੀ ਰੋਕਣ ਲਈ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਅੰਮਿ੍ਰਤਸਰ ਸ਼ਹਿਰ ਜੋ ਕਿ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੈ ਅਤੇ ਵੱਡੀ ਗਿਣਤੀ ’ਚ ਇਥੇ ਹਰ ਰੋਜ਼ ਪੂਰੀਆਂ ਦੁਨੀਆਂ ਤੋਂ ਲੋਕ ਆਉਂਦੇ ਹਨ। ਅਜਿਹੇ ’ਚ ਭਿਖਾਰੀਆਂ ਵੱਲੋਂ ਭੀਖ ਮੰਗਣ ਦੇ ਨਾਮ ’ਤੇ ਲੋਕਾਂ ਨੂੰ ਬਹੁਤ ਤੰਗ ਕੀਤਾ ਜਾਂਦਾ ਹੈ ਜਿਸ ਨਾਲ ਜਿਥੇ ਲੋਕਾਂ ਨੂੰ ਤਕਲੀਫ ਹੁੰਦੀ ਹੈ ਉਥੇ ਦੇਸ਼ ਦੀ ਮਾਣ ਮਰਿਆਦਾ ਨੂੰ ਵੀ ਢਾਹ ਲੱਗਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸਦੇ ਨਾਲ ਹੀ ਬਾਲ ਮਜ਼ਦੂਰੀ ਕਰਦੇ ਬੱਚਿਆਂ ਦੀ ਪਛਾਣ ਕਰਕੇ ਉਨਾਂ ਨੂੰ ਇਸ ਬੁਰਾਈ ’ਚੋਂ ਕੱਢਿਆ ਜਾਵੇ। ਉਨਾਂ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ, ਜ਼ਿਲਾ ਪ੍ਰੋਗਰਾਮ ਅਫਸਰ, ਜ਼ਿਲਾ ਸਿੱਖਿਆ ਅਫਸਰ, ਸਿਵਲ ਸਰਜਨ, ਅਸਿਸਟੈਂਟ ਲੇਬਰ ਕਮਿਸ਼ਨਰ, ਬਾਲ ਭਲਾਈ ਕਮੇਟੀ ਅਤੇ ਜ਼ਿਲਾ ਲੋਕ ਸੰਪਰਕ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਮਿਲ ਕੇ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਕੰਮ ਕਰਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲਾ ਪ੍ਰਸ਼ਾਸਨ ਵੱਲੋਂ ਬਾਲ ਮਜਦੂਰੀ ਅਤੇ ਬਾਲ ਭਿੱਖਿਆ ਦੀ ਬੁਰਾਈ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਯਤਨਾ ’ਚ ਆਪਣਾ ਸਾਥ ਦੇਣ।

No comments:

Post a Comment