Monday, 25 September 2017

ਝੋਨੇ ਦੀ ਖਰੀਦ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਖਿਆਲਾ ਮੰਡੀ ਵਿੱਚ ਵੀ ਹੋਵੇਗੀ ਇਸ ਵਾਰ ਝੋਨੇ ਦੀ ਖ਼ਰੀਦ

ਅੰਮ੍ਰਿਤਸਰ, : ਅੰਮ੍ਰਿਤਸਰ ਜਿਲੇ  ਵਿਚ ਝੋਨੇ ਦੀ ਮੰਡੀਆਂ  ਵਿਚ ਆਮਦ ਤੇ  ਸਰਕਾਰੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਇਸ ਵਿੱਚ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਬਸ਼ਰਤੇ ਕਿ ਉਹ ਸੁੱਕਾ ਝੋਨਾ ਮੰਡੀ ਵਿੱਚ ਲੈ ਕੇ ਆਉਣ। ਅੱਜ ਇਸ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਕਮਲਦੀਪ ਸਿੰਘ ਸੰਘਾ ਨੇ ਵੱਖ-ਵੱਖ ਖ਼ਰੀਦ ਏਜੰਸੀਆਂ, ਮੰਡੀ ਬੋਰਡ, ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਆੜਤੀਆਂ, ਮਜ਼ਦੂਰਾਂ, ਸ਼ੈਲਰ ਮਾਲਕਾਂ ਨਾਲ ਵਿਸਥਾਰਤ ਮੀਟਿੰਗ ਕੀਤੀ ਅਤੇ ਖਰੀਦ ਸੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿਚ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ।
              ਉਨਾਂ ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈਜ਼ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਣਸ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਉਨਾਂ ਕਿਹਾ ਕਿ ਕਿਸਾਨਾਂ ਦੀ ਫਸਲ ਬਿਨਾਂ ਕਿਸੇ ਦੇਰੀ ਦੇ ਤੁਰੰਤ ਖਰੀਦੀ ਜਾਵੇ।
               ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਝੋਨੇ ਦੇ ਪੂਰੀ ਤਰਾਂ ਪੱਕਣ 'ਤੇ ਹੀ ਉਸਦੀ ਕਟਾਈ ਕੀਤੀ ਜਾਵੇ ਅਤੇ ਮੰਡੀ ਵਿਚ ਬਿਲਕੁਲ ਸੁੱਕਾ ਝੋਨਾ ਲਿਆਂਦਾ ਜਾਵੇ, ਤਾਂ ਜੇ ਕਿਸਾਨਾਂ ਨੂੰ ਝੋਨਾ ਵੇਚਣ ਵਿਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਵੇ। ਉਨਾ ਮੰਡੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਮੰਡੀ ਦੇ ਗੇਟ ਉੱਤੇ ਝੋਨੇ ਦੀ ਨਮੀ ਚੈਕ ਕਰਨ ਅਤੇ ਵੱਧ ਨਮੀ ਵਾਲੇ ਝੋਨੇ ਨੂੰ ਮੰਡੀ ਵਿੱਚ ਦਾਖ਼ਲ ਨਾ ਹੋਣ ਦੇਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਮੰਗ ਉਤੇ 2005 ਤੋਂ ਬੰਦ ਪਈ ਖਿਆਲਾ ਦੀ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਹਿਦਾਇਤ ਦਿੱਤੀ। ਉਨਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਪਸ਼ਟ ਕੀਤਾ ਕੀ ਮੰਡੀਆਂ ਵਿੱਚ ਸਾਫ਼ ਸਫਾਈ ਦਾ ਮੁਕੰਮਲ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਵਧਕੀ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸਿੰਘ, ਫੂਡ ਸਪਲਾਈ ਕੰਟੋਰੋਲਰ ਏ ਪੀ ਸਿੰਘ, ਖੇਤੀਬਾੜੀ ਅਧਿਕਾਰੀ ਸ: ਦਲਬੀਰ ਸਿੰਘ ਛੀਨਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

No comments:

Post a Comment