Friday 29 September 2017

ਪੈਨਸ਼ਨਧਾਰਕ ਅਤੇ ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀ ਰਿਹਾਇਸ਼ ਸੰਬੰਧੀ ਜਾਣਕਾਰੀ ਸੀ.ਡੀ.ਪੀ.ਓ. ਦਫ਼ਤਰਾਂ ਵਿੱਚ ਦੇਣ-ਡਿਪਟੀ ਕਮਿਸ਼ਨਰ -ਪੜਤਾਲ ਦੇ ਚੱਲਦਿਆਂ ਰਿਹਾਇਸ਼ਾਂ ਲੱਭਣ ਵਿੱਚ ਆ ਰਹੀ ਹੈ ਪ੍ਰੇਸ਼ਾਨੀ

ਲੁਧਿਆਣਾ - ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਰਾਜ ਦੇ ਸਮੂਹ ਬੁਢਾਪਾ ਪੈਨਸ਼ਨਧਾਰਕਾਂ ਅਤੇ ਦੂਜੀਆਂ ਵਿੱਤੀ ਸਹਾਇਤਾ ਯੋਜਨਾਵਾਂ (ਵਿਧਵਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ) ਅਧੀਨ ਲਾਭਪਾਤਰੀਆਂ ਦੀਆਂ ਪੈਨਸ਼ਨਾਂ ਦੀ ਪੜਤਾਲ ਕਰਨ ਦੇ ਹੁਕਮਾਂ ਅਨੁਸਾਰ ਜ਼ਿਲ•ਾ ਲੁਧਿਆਣਾ ਵਿੱਚ ਵੀ ਪੈਨਸ਼ਨਾਂ ਦੀ ਪੜਤਾਲ ਦਾ ਕੰਮ ਚੱਲ ਰਿਹਾ ਹੈ। ਇਸ ਮੌਕੇ ਉਨ•ਾਂ ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਇੰਦਰਪ੍ਰੀਤ ਕੌਰ ਵੀ ਹਾਜ਼ਰ ਸਨ।

ਉਨ•ਾਂ ਦੱਸਿਆ ਕਿ ਪੈਨਸ਼ਨਾਂ ਦੀ ਪੜਤਾਲ ਦੌਰਾਨ ਦੇਖਿਆ ਗਿਆ ਹੈ ਕਿ ਲਾਭਪਾਤਰੀ ਆਪਣੇ ਦੱਸੇ ਐਡਰੈੱਸ (ਪਤੇ) 'ਤੇ ਨਹੀਂ ਮਿਲਦੇ। ਜਿਸ ਕਾਰਨ ਉਨ•ਾਂ ਦੀ ਪੜਤਾਲ ਕਰਨ ਵਿੱਚ ਬਹੁਤ ਸਮੱਸਿਆ ਪੇਸ਼ ਆ ਰਹੀ ਹੈ। ਇਹ ਸਮੱਸਿਆ ਜਿਆਦਾਤਰ ਸ਼ਹਿਰੀ ਖੇਤਰਾਂ ਵਿੱਚ ਪੇਸ਼ ਆ ਰਹੀ ਹੈ। ਸ੍ਰੀ ਅਗਰਵਾਲ ਨੇ ਅਜਿਹੇ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਛੇਤੀ ਤੋਂ ਛੇਤੀ ਜ਼ਿਲ•ਾ ਸਮਾਜਿਕ ਸੁਰੱਖਿਆ ਦਫ਼ਤਰ, ਲੁਧਿਆਣਾ ਵਿਖੇ ਜਾਂ ਆਪਣੇ ਬਲਾਕ ਦੇ ਸੀ.ਡੀ.ਪੀ.ਓ. ਦਫ਼ਤਰ ਨਾਲ ਸੰਪਰਕ ਕਰਕੇ ਪੈਨਸ਼ਨਾਂ ਦੀ ਪੜਤਾਲ ਵਿੱਚ ਸਹਿਯੋਗ ਦਿੰਦੇ ਹੋਏ ਆਪਣਾ ਫੋਨ ਨੰਬਰ, ਅਧਾਰ ਕਾਰਡ ਅਤੇ ਨਵਾਂ ਪਤਾ ਆਦਿ ਮੁਹੱਈਆ ਕਰਵਾਉਣ ਤਾਂ ਜੋ ਉਨ•ਾਂ ਨੂੰ ਭਵਿੱਖ ਵਿੱਚ ਸਮੇਂ ਸਿਰ  ਪੈਨਸ਼ਨ ਮੁਹੱਈਆ ਕਰਾਉਣ ਵਿੱਚ ਪ੍ਰੇਸ਼ਾਨੀ ਨਾ ਆਵੇ।

No comments:

Post a Comment