Tuesday, 19 September 2017

ਬਾਲ ਸੁਧਾਰ ਘਰ ਸ਼ਿਮਲਾਪੁਰੀ ਵਿਖੇ ਲਾਇਬਰੇਰੀ ਸ਼ੁਰੂ -ਜ਼ਿਲਾ ਤੇ ਸੈਸ਼ਨ ਜੱਜ ਨੇ ਕੀਤਾ ਉਦਘਾਟਨ

-ਪੰਜਾਬ ਸਕੂਲ ਓਪਨ ਪ੍ਰਣਾਲੀ ਰਾਹੀਂ ਦਸਵੀਂ ਅਤੇ ਬਾਰ•ਵੀਂ ਜਮਾਤ ਦੀ ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੋਵੇਗਾ ਲਾਭ

-ਆਬਜ਼ਰਬੇਸ਼ਨ ਹੋਮ ਵਿਖੇ ਛਾਂਦਾਰ ਬੂਟੇ ਵੀ ਲਗਾਏ

ਲੁਧਿਆਣਾ - ਅੱਜ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਆਬਜ਼ਰਵੇਸ਼ਨ ਹੋਮ (ਬਾਲ ਸੁਧਾਰ ਘਰ), ਸ਼ਿਮਲਾਪੂਰੀ, ਲੁਧਿਆਣਾ ਵਿਖੇ ਬੰਦ ਬੱਚਿਆਂ ਲਈ ਸਥਾਪਤ ਕੀਤੀ ਗਈ ਲਾਇਬਰੇਰੀ ਦਾ ਉਦਘਾਟਨ ਸ੍ਰੀ ਗੁਰਬੀਰ ਸਿੰਘ, ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤਾ ਗਿਆ।
ਸ੍ਰੀ ਗੁਰਬੀਰ ਸਿੰਘ ਵੱਲੋਂ ਆਬਜ਼ਰਵੇਸ਼ਨ ਹੋਮ ਵਿਖੇ ਬੰਦ ਬੱਚਿਆਂ ਨੂੰ ਸੰਬੋਧਨ ਕਰਦਿਆਂ ਪੜਾਈ ਦੀ ਮਹੱਤਤਾ ਬਾਰੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਗਈ ਅਤੇ ਸਾਰੇ ਬੱਚਿਆਂ ਨੂੰ ਪੜ• ਲਿਖ ਕੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ ਗਿਆ। ਪੰਜਾਬ ਸਕੂਲ ਓਪਨ ਪ੍ਰਣਾਲੀ ਰਾਹੀਂ ਦਸਵੀਂ ਅਤੇ ਬਾਰ•ਵੀਂ ਜਮਾਤ ਦੇ ਦਾਖਲਾ ਫਾਰਮ ਵੀ ਬੱਚਿਆਂ ਨੂੰ ਮੌਕੇ 'ਤੇ ਵੰਡੇ ਗਏ ਅਤੇ ਚੰਗੇ ਨੰਬਰਾਂ ਨਾਲ ਦਸਵੀਂ ਅਤੇ ਬਾਰ•ਵੀਂ ਪਾਸ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਡਾ. ਗੁਰਪ੍ਰੀਤ ਕੌਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਆਬਜ਼ਰਵੇਸ਼ਨ ਹੋਮ ਅਧਿਕਾਰੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ ਅਤੇ ਬੱਚਿਆ ਨੂੰ ਲਗਨ ਤੇ ਸਖ਼ਤ ਮਿਹਨਤ ਨਾਲ ਪੜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਆਬਜ਼ਰਵੇਸ਼ਨ ਹੋਮ ਵਿਖੇ ਪੌਦੇ ਲਗਾਉਣ ਦਾ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ। ਜਿਥੇ ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਡਾ. ਗੁਰਪ੍ਰੀਤ ਕੌਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਵੱਖ-ਵੱਖ ਫਲ਼ਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ।
ਇਸ ਮੌਕੇ ਸ੍ਰੀ ਕਮਲਜੀਤ ਸਿੰਘ ਸੁਪਰਡੈਂਟ, ਆਬਜ਼ਰਵੇਸ਼ਨ ਹੋਮ ਲੁਧਿਆਣਾ, ਸ੍ਰੀਮਤੀ ਰੁਪਿੰਦਰ ਕੌਰ ਜ਼ਿਲਾ ਪ੍ਰੋਗਰਾਮ ਅਫ਼ਸਰ, ਮੈਡਮ ਲਛਮੀ ਜ਼ਿਲਾ ਬਾਲ ਸੁਰੱਖਿਆ ਅਧਿਕਾਰੀ ਲੁਧਿਆਣਾ, ਸ੍ਰੀਮਤੀ ਇੰਦਰਪ੍ਰੀਤ ਕੌਰ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਜ਼ਿਲਾ ਸਿੱਖਿਆ ਅਧਿਕਾਰੀ ਮੌਕੇ 'ਤੇ ਹਾਜ਼ਰ ਸਨ।

No comments:

Post a Comment