Monday 25 September 2017

ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਲੈਣ

'ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ' 25 ਸਤੰਬਰ, 2017 ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜਾਣਕਾਰੀ ਦਿੱਤੀ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ 'ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ' ਇੱਕ ਅਹਿਮ ਕੜੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਮਿਲਦੀ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਵੱਖ-ਵੱਖ ਪੱਧਰ 'ਤੇ ਅਰਜ਼ੀਆਂ ਪ੍ਰਾਪਤ ਕਰਨ ਦੀ ਵਿਧੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲਾਈਨ ਵਿਭਾਗਾਂ (ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ, ਖੋਜ ਤੇ ਮੈਡੀਕਲ ਸਿੱਖਿਆ ਤੇ ਪਸ਼ੂ ਪਾਲਣ ਵਿਭਾਗ) ਦੀ ਸਹਿਮਤੀ ਨਾਲ ਸਾਲ 2017-18 ਤੋਂ ਅਹਿਮ ਕਦਮ ਉਠਾਏ ਹਨ ਤਾਂ ਜੋ ਜਾਅਲੀ ਵਿਦਿਆਰਥੀਆਂ ਅਤੇ ਡੁਪਲੀਕੇਸੀ ਨੂੰ ਰੋਕਿਆ ਜਾ ਸਕੇ। ਇਸੇ ਮਕਸਦ ਲਈ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਨੂੰ ਲਾਜ਼ਮੀ ਤੌਰ 'ਤੇ ਅਧਾਰ ਨੰਬਰ ਨਾਲ ਵੀ ਜੋੜਿਆ ਜਾ ਰਿਹਾ ਹੈ। ਜੇਕਰ ਸਾਲ 2017-18 ਦੌਰਾਨ ਕਿਸੇ ਵਿਦਿਆਰਥੀ ਵਲੋਂ ਜਾਂ ਸੰਸਥਾ ਵੱਲੋਂ ਜਾਅਲੀ ਕਲੇਮ ਆਨਲਾਈਨ ਪੋਰਟਲ 'ਤੇ ਪੇਸ਼ ਕੀਤੇ ਜਾਂਦੇ ਹਨ ਤਾਂ ਉਨ•ਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈਨ ਅਪਲਾਈ ਕਰਦੇ ਸਮੇਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਲਾਈਨ ਵਿਭਾਗ ਦੇ ਨੋਡਲ ਅਫਸਰ ਜਾਂ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਨਾਲ 0172-2600588 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਭਲਾਈ ਵਿਭਾਗ, ਪੰਜਾਬ ਵਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਯੋਗ ਵਿਦਿਆਰਥੀ 25 ਸਤੰਬਰ ਤੋਂ 24 ਅਕਤੂਬਰ, 2017 ਤੱਕ ਪੋਰਟਲ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਜਦਕਿ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਦਿਆਰਥੀਆਂ ਤੋਂ ਪ੍ਰਾਪਤ ਆਨਲਾਈਨ ਅਰਜ਼ੀਆਂ 25 ਅਕਤੂਬਰ ਤੋਂ 10 ਨਵੰਬਰ, 2017 ਤੱਕ ਸੈਕਸ਼ਨਿੰਗ ਅਥਾਰਿਟੀ ਨੂੰ ਪੇਸ਼ ਕਰਨਗੀਆਂ। ਸੈਕਸ਼ਨਿੰਗ ਅਥਾਰਿਟੀ ਵੱਲੋਂ ਸੰਸਥਾਵਾਂ ਤੋਂ ਪ੍ਰਾਪਤ ਅਰਜ਼ੀਆਂ ਲਾਈਨ ਵਿਭਾਗਾਂ ਨੂੰ ਭੇਜਣ/ਫਾਰਵਰਡ ਕਰਨ ਦਾ ਸਮਾਂ 11 ਨਵੰਬਰ ਤੋਂ 4 ਦਸੰਬਰ, 2017 ਤੱਕ ਨਿਰਧਾਰਤ ਕੀਤਾ ਗਿਆ ਹੈ। ਇਸੇ ਤਰ•ਾਂ ਸਬੰਧਤ ਲਾਈਨ ਵਿਭਾਗ (ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ, ਖੋਜ ਤੇ ਮੈਡੀਕਲ ਸਿੱਖਿਆ ਤੇ ਪਸ਼ੂ ਪਾਲਣ ਵਿਭਾਗ) 5 ਦਸੰਬਰ ਤੋਂ 11 ਦਸੰਬਰ, 2017 ਤੱਕ ਸੈਕਸ਼ਨਿੰਗ ਅਥਾਰਿਟੀ ਤੋਂ ਪ੍ਰਾਪਤ ਅਰਜ਼ੀਆਂ ਸਬੰਧੀ ਲੋੜੀਂਦੀ ਕਾਰਵਾਈ ਕਰਕੇ 11 ਦਸੰਬਰ ਤੱਕ ਭਲਾਈ ਵਿਭਾਗ ਨੂੰ ਭੇਜੇਗਾ ਅਤੇ ਭਲਾਈ ਵਿਭਾਗ ਵੱਲੋਂ ਇਹ ਸਾਰੀ ਕਾਰਵਾਈ ਨੂੰ 12 ਦਸੰਬਰ ਤੋਂ 17 ਦਸੰਬਰ, 2017 ਤੱਕ ਮੁਕੰਮਲ ਕੀਤਾ ਜਾਵੇਗਾ ਅਤੇ ਸੰਕਲਿਤ ਤਜ਼ਵੀਜ਼ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ।

No comments:

Post a Comment