Sunday 17 September 2017

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਫਾਜ਼ਿਲਕਾ : ਜ਼ਿਲਾ ਮੈਜਿਸਟ੍ਰੇਟ ਫਾਜ਼ਿਲਕਾ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੀ ਹਦੂਦ ਅੰਦਰ ਸਵੇਰੇ ਸੂਰਜ ਚੜਣ ਤੋਂ ਪਹਿਲਾਂ ਅਤੇ ਸ਼ਾਮ ਸੂਰਜ ਡੁੱਬਣ ਤੋਂ ਬਾਅਦ ਗਊ ਵੰਸ਼ ਦੀ ਢੋਆ-ਢੁਆਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਜ਼ਿਲੇ ਵਿਚ ਕਿਸੇ ਵੀ ਅਣਸੁਖਾਂਵੀ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਲਗਾਈ ਗਈ ਹੈ।
     ਜ਼ਿਲਾ ਮੈਜ਼ਿਸਟ੍ਰੇਟ ਨੇ ਜਾਰੀ ਕੀਤੇ ਅਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਜਿੰਨਾਂ ਲੋਕਾਂ ਵੱਲੋਂ ਜ਼ਿਲੇ ਵਿਚ ਗਊ ਵੰਸ਼ ਰੱਖਿਆ ਜਾ ਰਿਹਾ ਹੈ। ਉਹ ਆਪਣੇ ਇਲਾਕੇ ਦੇ ਪਸ਼ੂ ਪਾਲਣ ਅਫ਼ਸਰ ਕੋਲ ਗਊ ਵੰਸ਼ ਜ਼ਰੂਰ ਰਜਿਸਟਰਡ ਕਰਵਾਉਣ ਤਾਂ ਜੋ ਗਊ ਵੰਸ਼ ਨੂੰ ਲੈ ਕੇ ਜ਼ਿਲੇ ਵਿੱਚ ਕੋਈ ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਰੋਕਿਆਂ ਜਾ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਲਈ ਠੋਸ ਉਪਰਾਲੇ ਕੀਤੇ ਜਾ ਸਕਣ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਊ ਵੰਸ਼ ਦੀ ਰੱਖਿਆ ਲਈ ਆਪਣੇ ਇੰਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ। ਇਹ ਹੁਕਮ 11 ਅਕਤੂਬਰ 2017 ਤੱਕ ਲਾਗੂ ਰਹਿਣਗੇ।

No comments:

Post a Comment