ਅੰਮ੍ਰਿਤਸਰ, -ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਸਵਾਮੀ ਸਦਾਨੰਦ ਮਹਾਰਾਜ ਨੇ ਅੱਜ ਅੰਮ੍ਰਿਤਸਰ ਪਹੁੰਚ ਕੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸੁਣੀਆਂ ਅਤੇ ਉਨਾਂ ਨੂੰ ਤਰੁੰਤ ਹੱਲ ਕਰਨ ਦਾ ਭਰੋਸਾ ਦਿੱਤਾ। ਅੱਜ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸੁਣਦੇ ਹੋਏ ਉਨਾਂ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਅਮਿਤ ਕੁਮਾਰ ਨੂੰ ਹਦਾਇਤ ਕੀਤੀ ਕਿ ਉਹ ਸਫਾਈ ਕਰਮਚਾਰੀਆਂ ਦੀਆਂ ਰੁਕੀਆਂ ਤਨਖਾਹਾਂ ਭਗਵਾਨ ਵਾਲਮੀਕ ਜੈਅੰਤੀ ਤੋਂ ਪਹਿਲਾਂ ਜਾਰੀ ਕਰਨੀਆਂ ਯਕੀਨੀ ਬਨਾਉਣ। ਇਸ ਤੋਂ ਇਲਾਵਾ ਉਨਾਂ ਨੇ ਕਰਮਚਾਰੀਆਂ ਵੱਲੋਂ ਕੀਤੀ ਮੰਗ ਕਿ ਐਤਵਾਰ ਜਾਂ ਹੋਰ ਛੁੱਟੀ ਵਾਲੇ ਕੀਤੇ ਗਏ ਕੰਮ ਬਦਲੇ ਛੁੱਟੀ ਦਿੱਤੀ ਜਾਵੇ, ਨੂੰ ਤਰੁੰਤ ਲਾਗੂ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਸਫਾਈ ਕਰਮਚਾਰੀਆਂ ਕੋਲੋਂ ਜਿਸ ਵੀ ਛੁੱਟੀ ਵਾਲੇ ਦਿਨ ਕੰਮ ਲਿਆ ਜਾਂਦਾ ਹੈ, ਉਸ ਬਦਲੇ ਉਨਾਂ ਨੂੰ ਛੁੱਟੀ ਦਿੱਤੀ ਜਾਵੇ। ਇਸ ਤੋਂ ਇਲਾਵਾ ਡੀ. ਸੀ. ਰੇਟ ਤੋਂ ਘੱਟ ਮਜ਼ਦੂਰੀ 'ਤੇ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ ਬਾਰੇ ਸਵਾਮੀ ਸਦਾਨੰਦ ਨੇ ਸਪੱਸ਼ਟ ਕੀਤਾ ਕਿ ਅਜਿਹੇ ਕਰਮਚਾਰੀ ਜੋ ਕਿ ਸਰਕਾਰ ਵੱਲੋਂ ਤੈਅ ਕੀਤੀ ਤਨਖਾਹ ਤੋਂ ਘੱਟ ਉਜ਼ਰਤ 'ਤੇ ਕੰਮ ਕਰ ਰਹੇ ਹਨ, ਨੂੰ ਘੱਟੋ-ਘੱਟ ਤਨਖਾਹ ਡੀ. ਸੀ. ਰੇਟ ਅਨੁਸਾਰ ਦਿੱਤੀ ਜਾਵੇ।
ਅੱਜ ਜਿਲ•ਾ ਅਧਿਕਾਰੀਆਂ ਨਾਲ ਮੀਟਿੰਗ ਤੋਂ ਪਹਿਲਾਂ ਸਵਾਮੀ ਸਦਾਨੰਦ ਨੇ ਸਫਾਈ ਕਰਮਚਾਰੀਆਂ ਅਤੇ ਕਾਰੋਪੋਰੇਸ਼ਨ ਦੇ ਅਧਿਕਾਰੀਆਂ ਨਾਲ ਵਿਸਥਾਰ ਵਿਚ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸੁਣੀਆਂ।
ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਕਮਿਸ਼ਨ ਨੂੰ ਭਰੋਸਾ ਦਿੱਤਾ ਕਿ ਸਫਾਈ ਕਰਮਚਾਰੀਆਂ ਦੀ ਹਰ ਜ਼ਰੂਰਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ ਅਤੇ ਸਵੱਛਤਾ ਦੇ ਕੰਮ ਵਿਚ ਲੱਗੇ ਇਨਾਂ ਕਾਮਿਆਂ ਦੀ ਅਸੀਂ ਦਿਲੋਂ ਕਦਰ ਕਰਦੇ ਹਾਂ। ਉਨਾਂ ਕਿਹਾ ਕਿ ਮੇਰੀ ਖਾਹਿਸ਼ ਹੈ ਕਿ ਪਿਛੜੇ ਵਰਗ ਦੇ ਇਨਾਂ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਹਰ ਹੀਲਾ ਵਰਤਿਆ ਜਾਵੇ। ਉਨਾਂ ਕਿਹਾ ਕਿ ਗੁਰੂ ਨਗਰੀ, ਜਿਥੋਂ ਸਮਾਨਤਾ ਦਾ ਸੱਦਾ ਦੁਨੀਆਂ ਨੂੰ ਦਿੱਤਾ ਜਾਂਦਾ ਹੈ, ਵਿਚ ਕਿਸੇ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨਾਂ ਸਫਾਈ ਕਰਮਚਾਰੀਆਂ ਨੂੰ ਕਿਹਾ ਕਿ ਉਹ ਕੰਮ ਕਰਦੇ ਵਕਤ ਦਸਤਾਨੇ, ਵਰਦੀ ਅਤੇ ਹੋਰ ਜ਼ਰੂਰੀ ਸਾਜੋ-ਸਮਾਨ ਜ਼ਰੂਰ ਵਰਤਣ ਅਤੇ ਜੇਕਰ ਇਸਦੀ ਘਾਟ ਹੋਵੇ ਤਾਂ ਸਬੰਧਤ ਅਧਿਕਾਰੀਆਂ ਦੇ ਨੋਟਿਸ ਵਿਚ ਲਿਆਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਅਮਿਤ ਕੁਮਾਰ, ਵਧੀਕ ਡਿਪਟੀ ਕਮਿਮਸ਼ਨਰ ਸ੍ਰੀ ਰਵਿੰਦਰ ਸਿੰਘ, ਜੁਇੰਟ ਕਮਿਸ਼ਨਰ ਸ੍ਰੀ ਸੌਰਵ ਅਰੋੜਾ, ਸਿਵਲ ਸਰਜਨ ਸ੍ਰੀਮਤੀ ਨਰਿੰਦਰ ਕੌਰ, ਏ ਸੀ ਪੀ ਵਿਸ਼ਾਲਜੀਤ ਸਿੰਘ, ਡੀ ਐਸ ਪੀ ਜੀ ਐਸ ਸਹੋਤਾ ਅਤੇ ਹੋਰ ਹਾਜ਼ਰ ਸਨ।
Friday, 29 September 2017
ਸਫਾਈ ਕਰਮਚਾਰੀਆਂ ਨੂੰ ਹੁਣ ਮਿਲੇਗੀ ਕੰਪਨਸੇਟਰੀ ਛੁਟੀ ਵਾਲਮੀਕ ਜੈਅੰਤੀ ਤੋਂ ਪਹਿਲਾਂ ਤਨਖਾਹਾਂ ਦੇਣ ਦੀ ਕੀਤੀ ਹਦਾਇਤ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਵਿਸਥਾਰਤ ਮੀਟਿੰਗ
Labels:
Public VIEWS/ Bureau
Subscribe to:
Post Comments (Atom)
No comments:
Post a Comment