ਲੁਧਿਆਣਾ - ਵਧੀਕ ਜ਼ਿਲਾ ਮੈਜਿਸਟ੍ਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਸ੍ਰ. ਇਕਬਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਲੁਧਿਆਣਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨਾਂ ਕਿਹਾ ਕਿ ਆਮ ਤੌਰ 'ਤੇ ਦੇਖਣ ਵਿੱਚ ਆਇਆ ਹੈ ਕਿ ਕਈ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾ ਕੇ ਸਾੜ ਦਿੱਤਾ ਜਾਂਦਾ ਹੈ, ਜਿਸ ਨਾਲ ਪ੍ਰਦੂਸ਼ਨ ਫੈਲਦਾ ਹੈ ਅਤੇ ਲੋਕਾਂ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣ ਜਾਂਦਾ ਹੈ। ਇਸ ਲਈ ਇਸ ਦੀ ਰੋਕਥਾਮ ਬਹੁਤ ਜ਼ਰੂਰੀ ਹੈ। ਇਹ ਹੁਕਮ 26 ਨਵੰਬਰ, 2017 ਤੱਕ ਲਾਗੂ ਰਹਿਣਗੇ ਅਤੇ ਇਨਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
No comments:
Post a Comment