ਲੁਧਿਆਣਾ, - ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਕਿਸਾਨ ਮੇਲੇ ਦੇ ਦੌਰਾਨ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮਾਨਯੋਗ ਜਿਲ•ਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀ ਗੁਰਬੀਰ ਸਿੰਘ ਦੀ ਪ੍ਰਧਾਨਗੀ ਅਤੇ ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੋ ਰੋਜ਼ਾ ਲੀਗਲ ਲੀਟਰੇਸੀ ਕੈਂਪ ਦਾ ਆਯੋਜਨ ਕੀਤਾ ਗਿਆ।
ਅੱਜ ਪਹਿਲੇ ਦਿਨ ਇਸ ਕਿਸਾਨ ਮੇਲੇ ਦੇ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ,ਚੰਡੀਗੜ• ਵੱਲੋਂ ਚਲਾਈਆਂ ਜਾ ਰਹੀਂਆ ਵੱਖ-ਵੱਖ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਅਤੇ ਹੋਰ ਲੋਕ ਭਲਾਈ ਸਕੀਮਾਂ ਦੇ ਵੱਧ ਤੋਂ ਵੱਧ ਪ੍ਰਚਾਰ ਕੀਤਾ ਗਿਆ। ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਪੈਨਲ ਦੇ ਸੀਨੀਅਰ ਵਕੀਲ ਸ੍ਰੀ ਰੋਹਿਤ ਮਹਿਤਾ ਅਤੇ ਸ੍ਰੀ ਦੀਪਕ ਘਈ ਦੀਆਂ ਡਿਊਟੀਆਂ ਲਗਾਈਆਂ ਗਈਆ ਅਤੇ ਇਸ ਤੋਂ ਇਲਾਵਾ ਪੈਰਾ ਲੀਗਲ ਵਲੰਟੀਅਰ ਸ੍ਰੀ ਅਮਰਜੋਤ ਸਿੰਘ ਅਤੇ ਸ੍ਰੀ ਮਨੋਹਰ ਲਾਲ ਅਤੇ ਸ੍ਰੀਮਤੀ ਗੀਤਾ ਦੇਵੀ ਵੱਲੋਂ ਵੀ ਇਸ ਲੀਗਲ ਲਿਟਰੇਸੀ ਕੈਂਪ ਦੇ ਦੌਰਾਨ ਆਉਣ ਵਾਲੇ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ, ਲੋਕਾਂ ਨੂੰ ਉਨਾਂ ਦੀ ਹੱਕਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਵਿਸ਼ੇਸ਼ ਤੌਰ ਤੇ ਆਯੋਜਿਤ ਕੀਤੀ ਜਾਣ ਵਾਲੀਆਂ ਨੈਸ਼ਨਲ ਲੋਕ ਅਦਾਲਤਾਂ ਅਤੇ ਮਹੀਨਾਵਾਰ ਲੋਕ ਅਦਾਲਤਾਂ ਬਾਰੇ ਵੀ ਵੱਧੇ ਪੱਧਰ ਤੇ ਪ੍ਰਚਾਰ ਕੀਤਾ ਗਿਆ ਅਤੇ ਲੋਕ ਅਦਾਲਤਾਂ ਦੇ ਲਾਭ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ। ਇਸ ਕਿਸਾਨ ਮੇਲੇ ਦੇ ਦੌਰਾਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਆਯੋਜਿਤ ਕੀਤਾ ਗਏ ਲੀਗਲ ਲਿਟਰੇਸੀ ਕੈਪ ਨੂੰ ਲੈਕੇ ਕਿਸਾਨਾਂ, ਆਮ ਲੋਕਾਂ ਅਤੇ ਵਿਸ਼ੇਸ਼ ਤੌਰ ਤੇ ਯੁਨੀਵਰਸਿਟੀ ਵਿਦਿਆਰਥੀਆਂ ਦੇ ਵਿੱਚ ਭਾਰੀ ਉਤਸਾਹ ਦੇਖਿਆ ਗਿਆ।
No comments:
Post a Comment