Sunday 24 September 2017

ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੇ ਬੱਚਿਆਂ ਨੂੰ ਪੜਾਉਣਗੇ ਵਲੰਟੀਅਰ ਅਧਿਆਪਕ -ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਲੁਧਿਆਣਾ - ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਬੱਚਿਆਂ ਨੂੰ ਪੜਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਤਾਂ ਜੋ ਗਰੀਬ ਮਜ਼ਦੂਰਾਂ ਦੇ ਬੱਚਿਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ।
ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਆਮ ਤੌਰ 'ਤੇ ਦੇਖਣ ਵਿੱਚ ਆਉਂਦਾ ਹੈ ਕਿ ਕਣਕ-ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਮਜ਼ਦੂਰੀ ਕਰਨ ਲਈ ਬਾਹਰਲੇ ਸੂਬਿਆਂ ਜਾਂ ਨਾਲ ਲੱਗਦੇ ਜ਼ਿਲਿ•ਆਂ ਤੋਂ ਕਾਫੀ ਮਜ਼ਦੂਰ ਆਉਂਦੇ ਹਨ। ਵਸੀਲਿਆਂ ਦੀ ਘਾਟ ਕਾਰਨ ਇਹ ਆਪਣੇ ਪੂਰੇ ਪਰਿਵਾਰ ਨੂੰ ਨਾਲ ਲੈ ਆਉਂਦੇ ਹਨ ਅਤੇ ਮੰਡੀਆਂ ਦੇ ਨਾਲ ਲੱਗਦੇ ਸਥਾਨਾਂ 'ਤੇ ਬਸੇਰਾ ਬਣਾ ਕੇ ਰਹਿਣ ਲੱਗਦੇ ਹਨ। ਸੀਜ਼ਨ ਦੌਰਾਨ ਉਨਾਂ ਨੂੰ 20-25 ਦਿਨ ਉਸੇ ਜਗਾ ਰਹਿਣਾ ਪੈਂਦਾ ਹੈ, ਜਿਸ ਕਾਰਨ ਉਨਾਂ ਦੇ ਬੱਚਿਆਂ ਦੀ ਪੜਾਈ ਵੱਡੇ ਪੱਧਰ 'ਤੇ ਖ਼ਰਾਬ ਹੁੰਦੀ ਹੈ।
ਸ੍ਰੀ ਅਗਰਵਾਲ ਨੇ ਕਿਹਾ ਕਿ ਇਨਾਂ ਬੱਚਿਆਂ ਦੀ ਪੜਾਈ ਨਾ ਖ਼ਰਾਬ ਹੋਵੇ, ਇਸੇ ਕਰਕੇ ਹੀ ਜ਼ਿਲਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਅਤੇ ਪ੍ਰਾਇਮਰੀ) ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਵਲੰਟੀਅਰ ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣ ਕਿ ਇਨਾਂ ਬੱਚਿਆਂ ਨੂੰ ਮੰਡੀਆਂ ਦੇ ਨੇੜੇ ਹੀ ਢੁੱਕਵੀਂ ਜਗਾ ਦੀ ਸ਼ਨਾਖ਼ਤ ਕਰਕੇ ਉਥੇ ਪੜਾਇਆ ਜਾਵੇ। ਹੋਰ ਵਿਸ਼ਿਆਂ ਦੇ ਨਾਲ-ਨਾਲ ਅੰਗਰੇਜ਼ੀ ਅਤੇ ਹਿਸਾਬ ਦੇ ਵਿਸ਼ਿਆਂ 'ਤੇ ਜਿਆਦਾ ਜ਼ੋਰ ਦਿੱਤਾ ਜਾਵੇ। ਉਨਾਂ ਇਸ ਕਾਰਜ ਨੂੰ ਸਮਾਜਿਕ ਕਾਰਜ ਦਾ ਨਾਮ ਦਿੰਦਿਆਂ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨਾਂ ਬੱਚਿਆਂ ਨੂੰ ਆਮ ਬੱਚਿਆਂ ਦੀ ਤਰਾਂ ਦੀ ਵਿਦਿਆ ਦਾ ਦਾਨ ਦੇਣ ਤਾਂ ਜੋ ਇਨਾਂ ਬੱਚਿਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ।

No comments:

Post a Comment