ਫਾਜ਼ਿਲਕਾ : ਜ਼ਿਲਾ ਮੈਜ਼ਿਸਟ੍ਰੇਟ ਫਾਜ਼ਿਲਕਾ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ ਕੰਡਿਆਵਾਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 06 ਨਵੰਬਰ 2017 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜ਼ਿਸਟੇ੍ਰਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਦਾਰ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਤਾਰ ਨੂੰ ਛੱਡ ਕੇ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਜਿਹੜੀ ਕਿ ਕਾਫ਼ੀ ਤੇਜਧਾਰ ਵਾਲੀ ਹੁੰਦੀ ਹੈ। ਜਿਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ। ਉਨਾਂ ਦੱਸਿਆ ਕਿ ਇਸ ਤਾਰ ਦੀ ਵਜਾ ਕਾਰਨ ਫਾਜ਼ਿਲਕਾ ਜ਼ਿਲੇ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ/ਗਊਸ਼ਾਲਾ ਦੌਲਤਪੁਰਾ ਅਤੇ ਸੈਂਚਰੀ ਏਰੀਆ ਵਿਖੇ 90 ਫੀਸਦੀ ਪਸ਼ੂ ਇਸ ਤਾਰ ਦੀ ਵਜਾ ਕਾਰਨ ਹੀ ਜਖ਼ਮੀ ਹੋਏ ਇਲਾਜ ਲਈ ਆਉਂਦੇ ਹਨ।
Sunday, 17 September 2017
ਕੋਬਰਾ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ
Labels:
Public VIEWS/ Bureau
Subscribe to:
Post Comments (Atom)
No comments:
Post a Comment