Friday 29 September 2017

ਸ੍ਰੀ ਗੁਰਬੀਰ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਲੁਧਿਆਣਾ ਅਧੀਨ ਆਉਂਦੀਆਂ ਵੱਖ-ਵੱਖ ਜੇਲ੍ਹਾ ਦਾ ਅਚਨਚੇਤ ਦੌਰਾ

ਲੁਧਿਆਣਾ - ਅੱਜ ਸ੍ਰੀ ਗੁਰਬੀਰ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਡਾ.ਗੁਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਲੁਧਿਆਣਾ ਅਧੀਨ ਆਉਂਦੀਆਂ ਵੱਖ-ਵੱਖ ਜੇਲ੍ਹਾ ਜਿਨ੍ਹਾਂ ਵਿੱਚ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ।

ਇਸ ਦੌਰੇ ਦੇ ਦੌਰਾਨ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ  ਵੱਲੋਂ ਜੇਲ੍ਹਾ ਵਿੱਚ ਬੰਦ ਹਵਾਲਾਤੀਆ/ਕੈਦੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਸੁਣਿਆ ਅਤੇ ਮੌਕੇ ਉਪਰ ਉਨ੍ਹਾਂ ਕੋਲੋ ਲਿਖਤੀ ਤੌਰ ਉਨ੍ਹਾਂ ਨੂੰ ਪੇਸ਼ ਆਉਂਣ ਵਾਲੀਆ ਮੁਸ਼ਕਲਾਂ ਦੇ ਸਬੰਧ ਵਿੱਚ ਦਰਖਾਸਤਾਂ ਵੀ ਪ੍ਰਾਪਤ ਕੀਤੀਆ ਅਤੇ ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਹਵਾਲਾਤੀਆਂ/ ਕੈਦੀਆਂ ਨੂੰ ਪੇਸ਼ ਆਉਂਣ ਵਾਲੀਆ ਮੁਸ਼ਕਲਾਂ ਨੂੰ ਹੱਲ ਕਰਨ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆ। ਇਸ ਦੌਰੇ ਦੇ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਵੱਖ-ਵੱਖ ਬੈਰਕਾਂ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਜੇਲ੍ਹ ਅਧਿਕਾਰੀਆਂ ਵੱਲੋਂ ਮੁਹੱਈਆ ਕਰਵਾਇਆ ਜਾ ਰਹੀਂਆ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ।

ਇਸ ਤੋਂ ਇਲਾਵਾ ਡਾ. ਗੁਰਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਹਵਾਲਾਤੀਆ/ਕੈਦੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ  ਕਿਵੇ ਜੇਲ੍ਹ ਵਿੱਚ ਬੰਦ ਬੰਦੀਆਂ/ਕੈਦੀ ਮੁਫਤ ਕਾਨੂੰਨੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਸਕੀਮ ਦੇ ਤਹਿਤ ਜੇਲ੍ਹ ਵਿੱਚ ਬੰਦ ਬੰਦੀਆਂ/ਕੈਦੀਆਂ ਨੂੰ ਮੁਹੱਈਆ ਕਰਵਾਏ ਗਏ ਵਕੀਲਾਂ ਦੇ ਸਬੰਧ ਵਿੱਚ ਸ਼ਕਾਇਤਾ ਵੀ ਸੁਣੀਆਂ ਅਤੇ ਹਵਾਲਾਤੀਆ/ ਕੈਦੀਆ ਨੂੰ ਇਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ।

ਇਸ ਤੋਂ ਇਲਾਵਾ ਸ੍ਰੀ ਗੁਰਬੀਰ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜੇਲ੍ਹਾਂ ਵਿਖੇ ਖੋਲੇ ਗਏ ਵੱਖ-ਵੱਖ ਲੀਗਲ ਏਡ ਕਲੀਨਕਾਂ ਦਾ ਵੀ ਵਿਸ਼ੇਸ਼ ਤੌਰ ਤੇ ਨਿਰਖਣ ਕੀਤਾ ਗਿਆ ਜਿਥੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਨਿਯੁਕਤ ਕੀਤੇ ਗਏ ਕੈਦੀ ਪੈਰਾ ਲੀਗਲ ਵੰਲਟੀਅਰ ਨਾਲ ਵਿਸ਼ੇਸ਼ ਤੌਰ ਤੇ ਗੱਲ ਬਾਤ ਕੀਤੀ ਅਤੇ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।


No comments:

Post a Comment