Saturday 28 October 2017

ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰਾਂ ਦੀ ਇੱਕੋ ਵੇਲੇ ਅਚਨਚੇਤ ਚੈਕਿੰਗ -ਸਰਕਾਰੀ ਮੁਲਾਜ਼ਮਾਂ ਸਮੇਤ 32 ਗੈਰ ਹਾਜ਼ਰ ਮਿਲੇ

-ਗੈਰ ਹਾਜ਼ਰਾਂ ਖ਼ਿਲਾਫ਼ ਵਿਭਾਗੀ ਕਾਰਵਾਈ ਲਈ ਲਿਖਿਆ ਜਾਵੇਗਾ-ਡਿਪਟੀ ਕਮਿਸ਼ਨਰ

ਲੁਧਿਆਣਾ - ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਸਾਰੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀ ਆਦੇਸ਼ਾਂ 'ਤੇ ਅੱਜ ਜ਼ਿਲ•ਾ ਲੁਧਿਆਣਾ ਵਿੱਚ ਪੈਂਦੇ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰਾਂ ਦੀ ਚੈਕਿੰਗ ਇੱਕੋ ਵੇਲੇ ਕੀਤੀ ਗਈ, ਜਿਸ ਦੌਰਾਨ ਕੁੱਲ 32 ਗੈਰ ਹਾਜ਼ਰ ਪਾਏ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ ਇਹ ਚੈਕਿੰਗ ਅੱਜ ਸਵੇਰੇ 9.00 ਵਜੇ ਸਮੂਹ ਨਾਇਬ ਤਹਿਸੀਲਦਾਰਾਂ ਵੱਲੋਂ ਕੀਤੀ ਗਈ, ਜਿਸ ਦੌਰਾਨ 20 ਸਰਕਾਰੀ ਮੁਲਾਜ਼ਮ, 10 ਮਨਰੇਗਾ ਕਰਮਚਾਰੀ ਅਤੇ 2 ਡੇਲੀ ਵੇਜ਼ ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਚੈਕਿੰਗ ਦੌਰਾਨ ਕੋਈ ਵੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜਾਂ ਸੀਨੀਅਰ ਅਧਿਕਾਰੀ ਗੈਰਹਾਜ਼ਰ ਨਹੀਂ ਪਾਇਆ ਗਿਆ।

ਇਸ ਸੰਬੰਧੀ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਗੈਰ ਹਾਜ਼ਰ ਪਾਏ ਗਏ ਇਨ•ਾਂ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਲਈ ਸੰਬੰਧਤ ਵਿਭਾਗਾਂ ਨੂੰ ਲਿਖਿਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸਰਕਾਰੀ ਡਿਊਟੀ ਪ੍ਰਤੀ ਕੁਤਾਹੀ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਅਗਰਵਾਲ ਨੇ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਦਫ਼ਤਰੀ ਅਤੇ ਸਮੇਂ ਦੀ ਪਾਬੰਦੀ ਨੂੰ ਬਣਾਈ ਰੱਖਣ ਲਈ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ।

No comments:

Post a Comment