Monday, 23 October 2017

ਜਿਲਾ ਲੁਧਿਆਣਾ ਦੀਆਂ ਮੰਡੀਆਂ ਪੁੱਜੇ ਝੋਨੇ ‘ਚੋਂ 6 ਲੱਖ ਮੀਟਰਕ ਟਨ ਦੇ ਕਰੀਬ ਦੀ ਖਰੀਦ ਪ੍ਰਬੰਧ ਸੁਚਾਰੂ ਤਰੀਕੇ ਨਾਲ ਜਾਰੀ-ਡਿਪਟੀ ਕਮਿਸ਼ਨਰ


ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਜਿਲਾ ਲੁਧਿਆਣਾ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜ ਬਹੁਤ ਹੀ ਸੁਚੱਜੇ ਤਰੀਕੇ ਨਾਲ ਚੱਲ ਰਹੇ ਹਨ। ਜਿਲੇ ਦੀਆਂ ਮੰਡੀਆਂ ਵਿੱਚ ਪੁੱਜੀ 609774 ਮੀਟਰਕ ਟਨ ਝੋਨੇ ਦੀ ਫਸਲ ਵਿੱਚੋਂ 578786 ਮੀਟਰਕ ਟਨ ਦੀ ਖਰੀਦ ਅਤੇ 444841 ਮੀਟਰਕ ਟਨ ਦੀ ਚੁਕਾਈ ਵੀ ਹੋ ਚੁੱਕੀ ਹੈ। ਊਨਾ ਦੱਸਿਆ ਕਿ ਇਹ ਹੀ ਨਹੀਂ ਸਗੋਂ ਕਿਸਾਨਾਂ ਨੂੰ ਊਨਾ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ 747.62 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਊਨਾ ਕਿਹਾ ਕਿ ਜ਼ਿਲ•ੇ ਦੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ਇਸ ਤੋਂ ਇਲਾਵਾ ਸਾਰੇ ਖਰੀਦ ਕਾਰਜ ਸੁਚੱਜੇ ਤਰੀਕੇ ਨਾਲ ਚੱਲ ਰਹੇ ਹਨ। ਊਨਾ ਦੱਸਿਆ ਕਿ ਜਿਲੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਹੋਈ ਝੋਨੇ ਦੀ ਆਮਦ ਵਿੱਚੋਂ ਪਨਗਰੇਨ ਨੇ 216015 ਮੀਟਰਕ ਟਨ, ਮਾਰਕਫੈੱਡ ਨੇ 116899 ਮੀਟਰਕ ਟਨ, ਪਨਸਪ ਨੇ 115883 ਮੀਟਰਕ ਟਨ, ਪੰਜਾਬ ਰਾਜ ਵੇਅਰਹਾਊਸ ਨਿਗਮ ਨੇ 65809 ਮੀਟਰਕ ਟਨ, ਪੰਜਾਬ ਐਗਰੋ ਨੇ 63146 ਮੀਟਰਕ ਟਨ, ਐੱਫ. ਸੀ. ਆਈ. ਨੇ 140 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦਦਾਰਾਂ ਨੇ 894 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਵਿਕੇ ਮਾਲ ਵਿੱਚੋਂ ਪਨਗਰੇਨ ਦਾ 165605 ਮੀਟਰਕ ਟਨ, ਮਾਰਕਫੈੱਡ ਦਾ 85175 ਮੀਟਰਕ ਟਨ, ਪਨਸਪ ਦਾ 89950 ਮੀਟਰਕ ਟਨ, ਪੰਜਾਬ ਰਾਜ ਵੇਅਰਹਾਊਸ ਨਿਗਮ ਦਾ 52215, ਪੰਜਾਬ ਐਗਰੋ ਦਾ 50934, ਐੱਫ. ਸੀ. ਆਈ. ਦਾ 68 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦਦਾਰਾਂ ਦੇ 894 ਮੀਟਰਕ ਟਨ ਮਾਲ ਦੀ ਚੁਕਾਈ ਹੋ ਚੁੱਕੀ ਹੈ।
ਊਨਾ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਅਤੇ ਚੁੱਕਣ ਲਈ ਵਚਨਬੱਧ ਹੈ। ਖਰੀਦ ਕਾਰਜਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਨ ਲਈ ਰਾਜ ਦੀ ਸਾਰੀ ਸਰਕਾਰੀ ਮਸ਼ੀਨਰੀ ਸਿਰਤੋੜ ਯਤਨ ਕਰ ਰਹੀ ਹੈ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ। ਊਨਾ ਦੱਸਿਆ ਕਿ ਝੋਨੇ ਦੀ ਸਾਰੀ ਖਰੀਦ ਪ੍ਰਕਿਰਿਆ ‘ਤੇ ਆਨਲਾਈਨ ਨਜ਼ਰ ਰੱਖੀ ਜਾ ਰਹੀ ਹੈ ਅਤੇ ਸ਼ਿਕਾਇਤਾਂ ‘ਤੇ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਮੰਡੀਆਂ ਵਿੱਚ ਵੀ ਸ਼ਿਕਾਇਤ ਨਿਵਾਰਣ ਸੈੱਲਾਂ ਦੀ ਵੀ ਸਥਾਪਨਾ ਕੀਤੀ ਗਈ ਹੈ।
ਊਨਾ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਫਸਲ ਦੀ ਤੁਰੰਤ ਖਰੀਦ ਯਕੀਨੀ ਬਣਾਈ ਜਾ ਸਕੇ। ਊਨਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਅਤੇ ਦੌਰੇ ਉਪਰੰਤ ਉਥੇ ਲਗਾਏ ਗਏ ਵਿਸ਼ੇਸ਼ ਰਜਿਸਟਰ ਵਿੱਚ ਇੰਦਰਾਜ਼ ਕਰਨਾ ਯਕੀਨੀ ਬਣਾਉਣ।

No comments:

Post a Comment