Monday 9 October 2017

ਬੇਟੀ ਬਚਾਓ, ਬੇਟੀ ਪੜਾਓ ਸਪਤਾਹ ਦੀ ਸ਼ੁਰੂਆਤ 9 ਅਕਤੂਬਰ ਤੋਂ 14 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਪਤਾਹ - ਰਾਮਵੀਰ ਬੇਟੀਆਂ ਨੂੰ ਹਰ ਖੇਤਰ ਵਿਚ ਬਰਾਬਰ ਦੇ ਹੱਕ ਅਤੇ ਸਤਿਕਾਰ ਦੇਣ ਦੀ ਸੁੰਹ ਚੁਕਾਈ ਗਈ

FEROZPUR : ਜ਼ਿਲ੍ਹੇ ਵਿਚ 9 ਅਕਤੂਬਰ ਤੋਂ 14 ਅਕਤੂਬਰ 2017 ਤੱਕ ਬੇਟੀ ਬਚਾਓ ਬੇਟੀ ਪੜ੍ਹਾਓ ਸਪਤਾਹ ਮਨਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੇਟੀਆਂ ਨੂੰ ਸਮਾਜ ਵਿਚ ਬਰਾਬਰ ਦੇ ਹੱਕ ਅਤੇ ਸਤਿਕਾਰ ਦੇਣ ਪ੍ਰਤੀ ਉਤਸ਼ਾਹਿਤ ਕਰਨ ਲਈ ਸੁੰਹ ਚੁਕਾ ਕੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਈ.ਏ.ਐਸ. ਵੱਲੋਂ ਸਮੂਹ ਅਧਿਕਾਰੀਆਂ ਨੂੰ ਲੜਕੀਆਂ ਦੇ ਪੈਦਾ ਹੋਣ, ਉਨ੍ਹਾਂ ਦੇ ਹਿੱਸੇ ਦਾ ਸਨੇਹ ਅਤੇ ਸਿੱਖਿਆ ਦਾ ਅਧਿਕਾਰ ਮੁਹੱਈਆ ਕਰਵਾਉਣ ਬਾਰੇ ਸੰਕਲਪ ਦਵਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 9 ਤੋਂ 14 ਅਕਤੂਬਰ ਤੱਕ ਚੱਲਣ ਵਾਲੇ ਇਸ ਸਪਤਾਹ ਦੌਰਾਨ ਧੀਆਂ ਨੂੰ ਜਿਊਣ ਦਾ ਹੱਕ ਦੇਣ,  ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ, ਉੱਚ ਸਿੱਖਿਆ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣ ਅਤੇ ਦਾਜ-ਦਹੇਜ ਜਿਹੀਆਂ ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ਨੂੰ ਵੱਖ-ਵੱਖ ਸਮਾਗਮਾਂ, ਪ੍ਰਭਾਤ ਫੇਰੀਆਂ, ਨੁੱਕੜ ਨਾਟਕਾਂ ਅਤੇ ਪੇਂਟਿੰਗ ਮੁਕਾਬਲਿਆਂ ਆਦਿ ਰਾਹੀਂ ਜਾਗਰੂਕ ਕੀਤਾ ਜਾਵੇਗਾ।
  ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਪਤਾਹ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਵੀ ਪਿਛੋਕੜ ਸੋਚ ਰੱਖਣ ਵਾਲੇ ਕੁੱਝ ਲੋਕ ਲੜਕੀਆਂ ਨੂੰ ਬੋਝ ਸਮਝਦੇ ਹਨ, ਇਸ ਲਈ ਅਜਿਹੀ ਮਾਨਸਿਕਤਾ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਨੂੰ ਫ਼ਿਰੋਜਪੁਰ ਜ਼ਿਲ੍ਹੇ ਵਿਚ ਹੋਰ ਬਿਹਤਰ ਢੰਗ ਨਾਲ ਚਲਾਉਣ ਵਿਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

No comments:

Post a Comment