-ਬੇਟੀ ਬਚਾਓ-ਬੇਟੀ ਪੜ•ਾਓ ਹਫ਼ਤਾ-
ਮੁਹਿੰਮ ਨੂੰ ਸਫ਼ਲ ਕਰਨ ਲਈ ਅਧਿਕਾਰੀ ਨਿੱਜੀ ਤੌਰ 'ਤੇ ਵੀ ਉਪਰਾਲੇ ਕਰਨ-ਡਿਪਟੀ ਕਮਿਸ਼ਨਰ
ਲੁਧਿਆਣਾ - ਭਾਰਤ ਸਰਕਾਰ ਦੇ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਦੇ ਆਦੇਸ਼ਾਂ 'ਤੇ ਪੂਰੇ ਦੇਸ਼ ਵਿੱਚ ਮਿਤੀ 9 ਅਕਤੂਬਰ ਤੋਂ 14 ਅਕਤਬੂਰ, 2017 ਤੱਕ 'ਬੇਟੀ ਬਚਾਓ-ਬੇਟੀ ਪੜ•ਾਓ' ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ਪੂਰੇ ਜ਼ਿਲ•ਾ ਲੁਧਿਆਣਾ ਵਿੱਚ ਵੱਖ-ਵੱਖ ਮਾਧਿਅਮਾਂ ਰਾਹੀਂ ਲੋਕਾਂ ਨੂੰ ਭਰੂਣ ਹੱਤਿਆ ਰੋਕਣ, ਬੇਟੀਆਂ ਦੀ ਪੜਾਈ ਅਤੇ ਉਨ•ਾਂ ਦੇ ਸਸ਼ਕਤੀਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਸ ਮੁਹਿੰਮ ਦੀਆਂ ਤਿਆਰੀਆਂ ਸੰਬੰਧੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪੂਰੇ ਹਫ਼ਤੇ ਦੌਰਾਨ 'ਬੇਟੀ ਬਚਾਓ-ਬੇਟੀ ਪੜਾਓ' ਦੇ ਨਾਅਰੇ ਅਤੇ ਇਸ ਪਿੱਛੇ ਸਰਕਾਰ ਦੀ ਮਨਸ਼ਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਵਾਹ ਲਗਾ ਦੇਣ। ਇਸ ਮੌਕੇ ਅਧਿਕਾਰੀਆਂ ਨੂੰ ਇਸ ਹਫ਼ਤੇ ਨੂੰ ਸਫ਼ਲ ਕਰਨ ਲਈ ਸਹੁੰ ਵੀ ਚੁਕਾਈ ਗਈ ਅਤੇ ਇਹ ਅਹਿਦ ਲਿਆ ਗਿਆ ਕਿ ਉਹ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਨਿੱਜੀ ਤੌਰ 'ਤੇ ਵੀ ਉਪਰਾਲੇ ਕਰਨਗੇ।
ਸ੍ਰੀ ਅਗਰਵਾਲ ਨੇ ਕਿਹਾ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਦੌਰਾਨ ਵਿਭਾਗ ਵੱਲੋਂ ਇਸ ਯੋਜਨਾ ਸੰੰਬੰਧੀ ਘਰ-ਘਰ ਪ੍ਰਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਵਿੱਚ ਪੇਂਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ। ਲੋਕਾਂ ਨੂੰ ਭਰੂਣ ਹੱਤਿਆ ਰੋਕਣ ਅਤੇ ਬੱਚੀਆਂ ਨੂੰ ਹਰ ਖੇਤਰ ਵਿੱਚ ਬਰਾਬਰਤਾ ਦਿਵਾਉਣ ਸੰਬੰਧੀ ਸਹੁੰ ਵੀ ਚੁਕਾਈ ਜਾਵੇਗੀ। ਇਸ ਤੋਂ ਇਲਾਵਾ ਜ਼ਿਲ•ੇ ਦੇ ਵੱਖ-ਵੱਖ ਖੇਤਰਾਂ ਵਿੱਚ ਨਵ-ਜਨਮੀਆਂ ਬੱਚੀਆਂ ਦੇ ਨਾਮ 'ਤੇ ਪੌਦੇ ਲਗਾਉਣ ਦੀ ਵੀ ਯੋਜਨਾ ਹੈ। ਜਾਗਰੂਕਤਾ ਮੁਹਿੰਮ ਦੌਰਾਨ ਲੜਕੀਆਂ/ਔਰਤਾਂ ਨੂੰ ਉਨ•ਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੋ ਪੰਚਾਇਤਾਂ, ਕਲੱਬਾਂ ਜਾਂ ਗੈਰ ਸਰਕਾਰੀ ਸੰਗਠਨਾਂ ਨੇ ਭਰੂਣ ਹੱਤਿਆ ਨੂੰ ਰੋਕਣ ਅਤੇ ਬੱਚੀਆਂ ਦੇ ਵਿਕਾਸ ਸੰਬੰਧੀ ਕੋਈ ਉਪਰਾਲੇ ਕੀਤੇ ਹਨ, ਉਨ•ਾਂ ਨੂੰ ਬਲਾਕ ਅਤੇ ਜ਼ਿਲ•ਾ ਪੱਧਰੀ ਸਮਾਗਮਾਂ ਦੌਰਾਨ ਸਨਮਾਨਿਤ ਕੀਤਾ ਜਾਵੇਗਾ।
ਇਥੇ ਇਹ ਵੀ ਦੱਸਣਯੋਗ ਹੈ ਕਿ ਜ਼ਿਲ•ਾ ਪ੍ਰਸਾਸ਼ਨ ਨੇ ਇਹ ਫੈਸਲਾ ਕੀਤਾ ਹੈ ਕਿ ਉਹ ਪਿੰਡਾਂ, ਜਿੱਥੋਂ ਦੀਆਂ 6 ਸਾਲ (ਉਮਰ) ਤੋਂ ਉਪਰ ਵਾਲੀਆਂ ਸਾਰੀਆਂ ਅਣਵਿਆਹੀਆਂ ਲੜਕੀਆਂ ਜਾਂ ਤਾਂ ਪੜ• ਰਹੀਆਂ ਹਨ ਜਾਂ ਪੜਾਈ ਮੁਕੰਮਲ ਕਰਨ ਉਪਰੰਤ ਕੰਮ ਕਰ ਰਹੀਆਂ ਹਨ ਜਾਂ ਦੋਵੇਂ ਕੰਮ (ਬਾਲ ਮਜ਼ਦੂਰੀ ਨਹੀਂ) ਇਕੱਠੇ ਕਰ ਰਹੀਆਂ ਹਨ (ਭਾਵ ਉਹ ਵਿਹਲੀਆਂ ਨਹੀਂ ਬੈਠੀਆਂ), ਨੂੰ ਵਿਸ਼ੇਸ਼ ਜ਼ਿਲ•ਾ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਉਨ•ਾਂ ਅਜਿਹੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਬੰਧੀ ਵੇਰਵੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਜਾਂ ਸੀ.ਡੀ.ਪੀ.ਓਜ਼ ਦਫ਼ਤਰ ਵਿਖੇ ਦਰਜ ਕਰਵਾ ਸਕਦੇ ਹਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਸ੍ਰੀ ਮਹਿੰਦਰਪਾਲ ਗੁਪਤਾ, ਸਮੂਹ ਐੱਸ. ਡੀ. ਐੱਮਜ਼, ਜ਼ਿਲ•ਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
No comments:
Post a Comment