ਪਿੰਡ ਮਸੌਲ ਦੇ ਪ੍ਰਾਇਮਰੀ ਸਕੂਲ ਨੂੰ ਹਾਈ ਸਕੂਲ ਬਣਾਉਣ ਲਈ ਪੰਜਾਬ ਸਰਕਾਰ ਨੂੰ ਪ੍ਰਸਤਾਵ ਭੇਜਿਆ ਜਾਵੇਗਾ
ਪਿੰਡ ਮਸੌਲ ਵਿਖੇ ਔਰਤਾਂ ਦੇ ਸੈਲਫ ਹੈਲਪ ਗਰੁੱਪ ਬਣਾ ਕੇ ਸਵੈ-ਰੁਜ਼ਗਾਰ ਧੰਦਿਆਂ ਲਈ ਘੱਟ ਵਿਆਜ਼ ਦੀ ਦਰ ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ
ਕੰਢੀ ਖੇਤਰ ਦੇ ਪਿੰਡਾਂ 'ਚ ਵਸਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਪਿੰਡ ਮਸੌਲ ਵਿਖੇ ਮੈਡੀਕਲ ਕੈਂਪ ਦਾ ਉਦਘਾਟਨ ਕਰਨ ਉਪਰੰਤ ਲਿਆ ਜਾਇਜਾ
ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਦਿੱਤੀ ਜਾਣਕਾਰੀ
ਸਾਹਿਬਜਾਦਾ ਅਜੀਤ ਸਿੰਘ ਨਗਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਵਸਦੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਉਪਲਬਧ ਕਰਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਸ਼ਿਵਾਲਿਕ ਖੇਤਰ 'ਚ ਹਰਿਆਣਾ ਦੀ ਹੱਦ ਨਾਲ ਲੱਗਦੇ ਜ਼ਿਲ੍ਹੇ ਦੇ ਪਿੰਡ ਮਸੌਲ ਵਿਖੇ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਏ ਗਏ ਮੈਡੀਕਲ ਕੈਪ ਦਾ ਉਦਘਾਟਨ ਕਰਨ ਉਪਰੰਤ ਮਸੌਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਸ੍ਰੀਮਤੀ ਸਪਰਾ ਨੇ ਇਸ ਮੌਕੇ ਪਿੰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਵਿਭਾਗਾਂ ਦੀਆਂ ਲੋਕ ਹਿੱਤ ਵਿੱਚ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਸ੍ਰੀਮਤੀ ਸਪਰਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਵਸੇ ਪਿੰਡਾਂ ਦੇ ਲੋਕਾਂ ਦੀ ਆਰਥਿਕਤਾ ਦੀ ਮਜ਼ਬੂਤੀ ਲਈ ਸਵੈ-ਰੁਜ਼ਗਾਰ ਧੰਦਿਆਂ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਪਿੰਡ ਮਸੌਲ ਦੀਆਂ ਔਰਤਾਂ ਦੇ ਤਿੰਨ-ਚਾਰ ਸੈਲਫ ਹੈਲਪ ਗਰੁੱਪ ਬਣਾ ਕੇ ਉਨ੍ਹਾਂ ਨੂੰ ਸਵੈ ਰੁਜ਼ਗਾਰ ਧੰਦਿਆਂ ਦੀ ਸਿਖਲਾਈ ਦੇ ਕੇ ਘੱਟ ਵਿਆਜ਼ ਦੀ ਦਰ ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਇਸ ਮੰਤਵ ਲਈ ਐਸ.ਡੀ.ਐਮ. ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੂੰ ਲੋਂੜੀਦੇ ਪ੍ਰਬੰਧ ਕਰਨ ਲਈ ਆਖਿਆ ਤਾਂ ਜੋ 15 ਦਿਨਾਂ ਦੇ ਅੰਦਰ ਅੰਦਰ ਸਿਖਲਾਈ ਕੈਂਪ ਸ਼ੁਰੂ ਹੋ ਸਕੇ। ਪਿੰਡ ਦੇ ਲੋਕਾਂ ਵੱਲੋਂ ਪ੍ਰਾਇਮਰੀ ਸਕੂਲ ਨੂੰ ਅਪਗਰੇਡ ਕਰਨ ਦੀ ਮੰਗ ਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿੰਡ ਮਸੌਲ ਦੇ ਪ੍ਰਾਇਮਰੀ ਸਕੂਲ ਨੂੰ ਹਾਈ ਸਕੂਲ ਬਣਾਉਣ ਲਈ ਸਰਕਾਰ ਨੂੰ ਪ੍ਰਸਤਾਵ ਭੇਜਿਆ ਜਾਵੇਗਾ ਤਾਂ ਜੋ ਸਕੂਲ ਜਲਦੀ ਤੋਂ ਜਲਦੀ ਅਪਗ੍ਰੇਡ ਹੋ ਸਕੇ। ਉਨ੍ਹਾਂ ਪਿੰਡ ਦੇ ਲੋਕਾਂ ਵੱਲੋਂ ਗੈੇਸ ਕੁਨੈਕਸ਼ਨ ਦੀ ਮੰਗ ਤੇ ਡੀ.ਐਫ.ਐਸ.ਸੀ ਮੁਹਾਲੀ ਨੂੰ ਪਿੰਡ ਵਿੱਚ ਗੈਸ ਕੁਨੈਕਸ਼ਨਾਂ ਲਈ ਵਿਸੇਸ ਕੈਂਪ ਲਗਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਸ੍ਰੀਮਤੀ ਸਪਰਾ ਨੇ ਇਸ ਮੌਕੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਹਫਤੇ ਵਿੱਚ ਦੋ ਵਾਰ ਇਸ ਪਿੰਡ ਦਾ ਦੌਰਾ ਕਰਕੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਗੀਆਂ। ਪਿੰਡ ਦੇ ਲੋਕਾਂ ਵੱਲੋਂ ਪਿੰਡ ਨੂੰ ਨਗਰ ਪੰਚਾਇਤ ਅਧੀਨ ਨਾ ਲਿਆਉਣ ਬਾਰੇ ਵੀ ਆਖਿਆ ਗਿਆ। ਜਿਸ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੈਸਲਾ ਲੋਕ ਰਾਇ ਦੇ ਮੁਤਾਬਿਕ ਹੀ ਲਿਆ ਜਾਵੇਗਾ। ਉਨ੍ਹਾਂ ਪਿੰਡ ਵਿਚ ਸਰਕਾਰੀ ਗ੍ਰਾਟਾਂ ਦਾ ਸਹੀ ਇਸਤੇਮਾਲ ਨਾਂ ਹੋਣ ਤੇ ਲੋਕਾਂ ਵੱਲੋਂ ਕੀਤੀ ਸ਼ਿਕਾਇਤ ਦਾ ਸਖਤ ਨੋਟਿਸ ਲੈਦਿਆਂ ਡੀ.ਡੀ.ਪੀ.ਓ. ਨੂੰ ਇੰਨਕੁਆਰੀ ਕਰਕੇ ਰਿਪੋਰਟ ਪੇਸ਼ ਕਰਨ ਲਈ ਆਖਿਆ। ਉਨ੍ਹਾਂ ਹੋਰ ਕਿਹਾ ਕਿ ਪਿੰਡ ਨੂੰ ਪੀਣ ਵਾਲੇ ਸਾਫ ਸੂਥਰੇ ਪਾਣੀ ਦੀ ਦਰਪੇਸ਼ ਮੁਸ਼ਕਿਲ ਨੂੰ ਦੂਰ ਕਰਨ ਲਈ ਇਸ ਪਿੰਡ ਦੀ ਵੱਖਰੇ ਤੌਰ ਤੇ ਪੇਂਡੂ ਜਲ ਘਰ ਸਥਾਪਿਤ ਕਰਨ ਲਈ ਵਿਸੇਸ਼ ਉਪਰਾਲੇ ਕੀਤੇ ਜਾਣਗੇ। ਇਸ ਤੋਂ ਉਪਰੰਤ ਉਨਾ੍ਹਂ ਪ੍ਰੀ ਹਿਸਟੋਰੀਕ ਕਲਚਰ ਵਾਲੀ ਥਾਂ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਸਿਹਤ ਵਿਭਾਗ ਵੱਲੋਂ ਲਗਾਏ ਗਏ ਮੁਫਤ ਮੈਡੀਕਲ ਚੈਕਅਪ ਕੈਪ ਦੌਰਾਨ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਵੰਡੀਆਂ ਗਈਆਂ ਅਤੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਵਿੱਚ ਬੈਠ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਸ.ਡੀ.ਐਮ.ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਕਸ਼ੀਅਨ ਜਨ ਸਿਹਤ ਸੁਖਵਿੰਦਰ ਸਿੰਘ ਪੰਧੇਰ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਨਿਰਮਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਅੰਮ੍ਰਿਤ ਬਾਲਾ, ਜ਼ਿਲ੍ਹਾ ਜੰਗਲਾਤ ਅਫਸਰ ਗੁਰਅਮਨਪ੍ਰੀਤ ਸਿੰਘ, ਤਹਿਸੀਲਦਾਰ ਤਰਸੇਮ ਮਿੱਤਲ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਵਿਭਾਗਾਂ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ।
ਫੋਟੋ ਕੈਪਸ਼ਨ
ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਸ਼ਿਵਾਲਿਕ ਖੇਤਰ 'ਚ ਜ਼ਿਲ੍ਹੇ ਦੇ ਪਿੰਡ ਮਸੌਲ ਵਿਖੇ ਲਗਾਏ ਗਏ ਮੈਡੀਕਲ ਕੈਪ ਦਾ ਉਦਘਾਟਨ ਕਰਨ ਉਪਰੰਤ ਮੁਆਇਨਾ ਕਰਦੇ ਹੋਏ।
ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਸ਼ਿਵਾਲਿਕ ਖੇਤਰ 'ਚ ਜ਼ਿਲ੍ਹੇ ਦੇ ਪਿੰਡ ਮਸੌਲ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ।
No comments:
Post a Comment