ਲੁਧਿਆਣਾ, -ਜ਼ਿਲਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਾਰਜਕਾਰੀ ਮੈਜਿਸਟ੍ਰੇਟ ਲੁਧਿਆਣਾ ਸ੍ਰੀਮਤੀ ਸਵਾਤੀ ਟਿਵਾਣਾ ਨੂੰ ਥਾਣਾ ਜੋਧਾਂ ਅਧੀਨ ਆਉਂਦੇ ਖੇਤਰ ਲਈ ਬਤੌਰ ਇਲਾਕਾ ਮੈਜਿਸਟ੍ਰੇਟ ਨਿਯੁਕਤ ਕੀਤਾ ਹੈ। ਜਾਰੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਸਰਕਾਰ ਦੇ ਕੰਮ ਨੂੰ ਲੋਕ ਹਿੱਤ ਵਿੱਚ ਸੁਚੱਜੇ ਢੰਗ ਨਾਲ ਚਲਾਉਣ ਅਤੇ ਥਾਣਾ ਜੋਧਾਂ ਅਧੀਨ ਆਉਂਦੇ ਲੋਕਾਂ ਨੂੰ ਸਹੂਲਤ ਦੇਣ ਲਈ ਕੀਤੀ ਗਈ ਹੈ।
No comments:
Post a Comment