Friday 6 October 2017

ਖੇਤੀਬਾੜੀ ਵਿਭਾਗ, ਲੁਧਿਆਣਾ ਵੱਲੋਂ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਮਰਾਲਾ/ ਲੁਧਿਆਣਾ - ਖੇਤੀਬਾੜੀ ਵਿਭਾਗ ਜ਼ਿਲ•ਾ ਲੁਧਿਆਣਾ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਐਗਰੀ ਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ) NM15“, ਲੁਧਿਆਣਾ ਦੇ ਸਹਿਯੋਗ ਨਾਲ
ਜ਼ਿਲ•ਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਈ.ਟੀ.ਆਈ. ਸਮਰਾਲਾ (ਚੰਡੀਗੜ• ਰੋੜ), ਲੁਧਿਆਣਾ ਵਿਖੇ ਆਯੋਜਨ ਕੀਤਾ ਗਿਆ।

ਇਸ ਕੈਂਪ ਦੇ ਮੁੱਖ ਮਹਿਮਾਨ ਸ੍ਰੀ ਅਜੇ ਸੂਦ, ਵਧੀਕ ਡਿਪਟੀ ਕਮਿਸ਼ਨਰ, ਖੰਨਾ ਜੀ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਕੈਂਪ ਦੀ ਪ੍ਰਧਾਨਗੀ ਡਾ.ਜਸਬੀਰ ਸਿੰਘ ਬੈਂਸ ਮਾਨਯੋਗ ਡਾਇਰੈਕਟਰ ਖੇਤੀਬਾੜੀ, ਪੰਜਾਬ ਜੀ ਵੱਲੋਂ ਕੀਤੀ ਗਈ।
ਸ੍ਰੀ ਅਜੇ ਸੂਦ, ਵਧੀਕ ਡਿਪਟੀ ਕਮਿਸ਼ਨਰ, ਖੰਨਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (N7“) ਦੀਆਂ ਹਦਾਇਤਾਂ ਨੂੰ ਲਾਗੂ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਨਾਲ ਹੋ ਰਹੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਘਟਾਉਣ, ਜਿਸ ਕਾਰਨ ਮਨੁੱਖੀ ਸਿਹਤ, ਪਸ਼ੂਆਂ ਅਤੇ ਵਣਸਪਤੀ ਤੇ ਪ੍ਰਭਾਵ ਪੈਂਦਾ ਹੈ। ਉਹਨਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਕਣਕ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਾ ਸਾੜਨ ਸਗੋਂ ਇਸ ਨੂੰ ਨਵੀਆਂ ਇਜਾਦ ਕੀਤੀਆਂ ਖੇਤੀਬਾੜੀ ਮਸੀਜਿਵੇਂ ਕਿ ਕੰਬਾਇਨਾਂ ਮਗਰ ਲਗਾਇਆ ਸਟਰਾਅ ਮੈਨੇਜਮੈਂਟ ਸਿਸਟਮ, ਚੋਪਰਕਮ ਸ਼ਰੈਂਡਰ/ਮਲਚਰ, ਐਮ.ਬੀ.ਪਲਾਓ ਅਤੇ ਹੈਪੀ ਸੀਡਰ ਨਾਲ ਖੇਤ ਵਿੱਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਰਲ ਮਿਲ ਕੇ ਹੰਭਲਾ ਮਾਰਨ ਲਈ ਕਿਹਾ ਗਿਆ। ਇਹ ਮਸ਼ੀਨਾਂ ਖੇਤੀਬਾੜੀ ਮਹਿਕਮੇ ਵੱਲੋਂ ਸਬਸਿਡੀ 'ਤੇ ਦਿੱਤੀਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ ਸਰਕਾਰ ਦੀ ਸੁਆਇਲ ਹੈਲਥ ਸਕੀਮ ਅਧੀਨ ਮਿੱਟੀ ਦੀ ਪਰਖ ਕਰਕੇ ਹੀ ਖਾਦਾਂ ਸ਼ਿਫਾਰਸ ਅਨੁਸਾਰ ਪਾਉ। ਇਸ ਕੈਂਪ ਵਿੱਚ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਪਿੰਡ ਚਹਿਲਾਂ ਵਿਖੇ ਕੰਬਾਇਨਾਂ ਮਗਰ ਲਗਾਇਆ ਸਟਰਾਅ ਮੈਨੇਜਮੈਂਟ ਸਿਸਟਮ, ਚੋਪਰਕਮ ਸ਼ਰੈਂਡਰ/ਮਲਚਰ, ਐਮ.ਬੀ.ਪਲਾਓ ਅਤੇ ਹੈਪੀ ਸੀਡਰ ਦੀ ਲਾਈਵ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।

ਡਾ.ਜਸਬੀਰ ਸਿੰਘ ਬੈਂਸ, ਡਾਇਰੈਕਟਰ ਖੇਤੀਬਾੜੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਹੀ ਖੇਤੀ ਕਰਨ ਅਤੇ ਖੇਤੀ ਇਨਪੁਟਸ ਦੀ ਵਰਤੋਂ ਲੋੜ ਅਧਾਰਿਤ ਹੀ ਕਰਨ। ਉਹਨਾਂ ਪਾਣੀ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਜ਼ਮੀਨ ਹੇਠਲਾ ਪਾਣੀ, ਜ਼ਮੀਨ ਦੀ ਸਿਹਤ ਅਤੇ ਵਾਤਾਵਰਣ ਨੂੰ ਆਉਣ ਵਾਲੀਆਂ ਨਸਲਾਂ ਲਈ ਬਚਾ ਕੇ ਰੱਖਣ ਵਾਸਤੇ ਸਾਨੂੰ ਸਾਰਿਆਂ ਨੂੰ ਗੰਭੀਰਤਾ ਨਾਲ ਸੋਚਣਾ ਪਵੇਗਾ ਅਤੇ ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ ਕਰਨੀ ਪਵੇਗੀ। ਉਹਨਾਂ ਖੇਤੀ ਖਰਚਿਆਂ ਸਬੰਧੀ ਵਹੀ ਖਾਤਾ ਲਾਉਣ ਅਤੇ ਨਵੇਂ ਜ਼ਮਾਨੇ ਦੀ ਖੇਤੀ ਵੱਲ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਪੰਜਾਬ ਵਿੱਚ ਲਾਗਤਾਰ ਕਣਕ-ਝੋਨੇ ਦੇ ਫਸਲੀ ਚੱਕਰ ਨਾਲ ਪਾਣੀ ਦਾ ਪੱਧਰ ਡਿੱਗਦਾ ਜਾ ਰਿਹਾ ਹੈ। ਸੋ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਪਾਣੀ ਦੀ ਸੰਕੋਂਚ ਵੀ ਵਰਤੋਂ ਕਰੋ ਅਤੇ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਿਕਲ ਕੇ ਫਸਲੀ ਵਿਭਿੰਨਤਾ ਤੇ ਸਹਾਇਕ ਧੰਦੇ ਅਪਨਾਊ। ਮਿੱਟੀ ਦੀ ਸਿਹਤ ਨੂੰ ਸੁਧਾਰਨ ਵਾਸਤੇ ਕਣਕ ਝੋਨੇ ਦੀ ਫਸਲੀ ਚੱਕਰ ਵਿੱਚ ਦਾਲਾਂ/ਹਰੀ ਖਾਦ ਦੀ ਕਾਸ਼ਤ ਕਰਨ। ਉਹਨਾਂ ਨੇ ਜਿਹੜੇ ਕਿਸਾਨਾਂ ਨੇ ਪਿਛਲੇ ਕੁਝ ਸਾਲਾਂ ਤੋਂ ਕਣਕ ਦੀ ਨਾੜ/ਝੋਨੇ ਦੀ ਪਰਾਲੀ ਨਹੀਂ ਸਾੜੀ ਸਗੋਂ ਇਸ ਨੂੰ ਕੁਤਰਾ ਕਰਕੇ ਖੇਤ ਵਿੱਚ ਹੀ ਰਲਾਈ ਹੈ ਸਬੰਧੀ, ਹਰ ਬਲਾਕ ਦੇ ਇੱਕ-ਇੱਕ ਕਿਸਾਨ ਨੂੰ ਸਨਮਾਨਿਤ ਕੀਤਾ ਗਿਆ ਤਾਂ ਜੋ ਇਹਨਾਂ ਕਿਸਾਨਾਂ ਤੋਂ ਹੋਰਨਾਂ ਕਿਸਾਨਾਂ ਨੂੰ ਪ੍ਰੇਰਨਾ ਮਿਲੇ।

ਡਾ. ਹਰਮਿੰਦਰ ਸਿੰਘ ਸਿੱਧੂ, ਬੀਸਾ, ਲੁਧਿਆਣਾ, ਜ਼ਿਲ•ੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਸਮਰਾਲਾ ਤੋਂ ਡਾ. ਐਸ.ਸੀ.ਸ਼ਰਮਾ (ਸਹਿਯੋਗੀ ਨਿਰਦੇਸ਼ਕ, ਕੇ.ਵੀ.ਕੇ. ਸਮਰਾਲਾ) ਦੀ ਅਗਵਾਈ ਵਿੱਚ ਮਾਹਿਰਾਂ ਦੀ ਟੀਮ ਵੱਲੋਂ ਹਾੜੀ ਦੀਆਂ ਵੱਖ-ਵੱਖ ਫਸਲਾਂ ਦੀਆਂ ਕਿਸਮਾਂ, ਮਿੱਟੀ ਪਰਖ ਦੀ ਮਹੱਤਤਾ ਅਤੇ ਪਰਖ ਦੇ ਆਧਾਰ ਤੇ ਖਾਦਾਂ ਦੀ ਵਰਤੋਂ ਕਰਨ, ਨਦੀਨਾਂ, ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਖੇਤੀ ਮਸ਼ੀਨਰੀ ਦੀ ਸਹੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ।
ਇਸ ਮੌਕੇ ਖੇਤੀਬਾੜੀ ਵਿਭਾਗ ਨਾਲ ਸਬੰਧਿਤ ਅਦਾਰਿਆਂ ਵੱਲੋਂ ਕਿਸਾਨ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਨ•ਾਂ ਵਿੱਚ ਕਿਸਾਨਾਂ ਵੱਲੋਂ ਡੂੰਘੀ ਦਿਲਚਸਪੀ ਵਿਖਾਈ ਗਈ। ਇਸ ਮੌਕੇ ਜ਼ਿਲ•ੇ ਦੇ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ। ਇਸ ਕੈਂਪ ਵਿੱਚ ਜ਼ਿਲ•ੇ ਭਰ ਦੇ 2,000 ਤੋਂ ਵੱਧ ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ 'ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ੍ਰੀ ਐਮ.ਐਲ. ਚੌਹਾਨ (X5N), ਵਰਿੰਦਰਜੀਤ ਸਿੰਘ (ਐਸ.ਡੀ.ਓ) ਆਦਿ ਵੀ ਹਾਜ਼ਰ ਸਨ।

No comments:

Post a Comment