Tuesday, 3 October 2017

ਜ਼ਿਲਾ ਲੁਧਿਆਣਾ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਮਿਸ਼ਨ ਸਵੱਛ ਤੇ ਸਵੱਸਥ ਮੁਹਿੰਮ- -ਦੇਸ਼ ਭਰ ਵਿਚੋਂ ਮਿਲਿਆ ਪਹਿਲਾ ਸਥਾਨ-ਕੇਂਦਰੀ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਦਾ ਸਨਮਾਨ

-ਜ਼ਿਲਾ ਵਾਸੀਆਂ ਨੂੰ ਅਪੀਲ, ਪਹਿਲਾ ਸਥਾਨ ਬਰਕਰਾਰ ਰੱਖਿਆ ਜਾਵੇ-ਡਿਪਟੀ ਕਮਿਸ਼ਨਰ

ਲੁਧਿਆਣਾ - ਮੁਲਕ ਭਰ ਵਿਚ ਵਿੱਢੀ ਗਈ 'ਮਿਸ਼ਨ ਸਵੱਛ ਤੇ ਸਵੱਸਥ' ਦੀ ਲਗਾਤਾਰ ਜ਼ਿਲੇਵਾਰ ਕੀਤੀ ਜਾਂਦੀ ਨਜ਼ਰਸਾਨੀ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਜ਼ਿਲਾ ਲੁਧਿਆਣਾ ਦੇਸ਼ ਵਿੱਚੋਂ ਪਹਿਲੇ ਸਥਾਨ ਉੱਤੇ ਆਇਆ ਹੈ, ਜਿਸ ਦੀ ਬਦੌਲਤ ਕੇਂਦਰ ਸਰਕਾਰ ਵੱਲੋਂ ਜ਼ਿਲ•ਾ ਲੁਧਿਆਣਾ ਨੂੰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਅੱਜ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਨਵੀਂ ਦਿੱਲੀ ਵਿਖੇ ਸ੍ਰ. ਐੱਸ. ਐੱਸ. ਆਹਲੂਵਾਲੀਆ, ਕੇਂਦਰੀ ਮੰਤਰੀ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਮੰਤਰਾਲੇ ਵੱਲੋਂ ਪ੍ਰਾਪਤ ਕੀਤਾ।

ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਾਸਤੇ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਰਾਸ਼ਟਰੀ ਪੱਧਰ ਦਾ ਇਹ ਇਨਾਮ ਪ੍ਰਾਪਤ ਹੋਇਆ ਹੈ। ਇਸ ਇਨਾਮ ਵਿੱਚ ਸਿਲਵਰ ਪਲੇਟਿਡ ਸ਼ੀਲਡ ਅਤੇ ਪ੍ਰਸ਼ੰਸ਼ਾ ਪੱਤਰ ਸ਼ਾਮਿਲ ਹੈ। ਪ੍ਰਸ਼ੰਸ਼ਾ ਪੱਤਰ ਵਿੱਚ ਜ਼ਿਲ•ਾ ਪ੍ਰਸਾਸ਼ਨ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਗਏ ਕਾਰਜਾਂ ਦੀ ਪ੍ਰਸੰਸ਼ਾ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਦੇਸ਼ ਨੂੰ ੨੦੧੯ ਤੱਕ ਪੂਰੀ ਤਰ•ਾਂ 'ਸਵੱਛ ਅਤੇ ਸਵੱਸਥ' ਬਣਾਉਣ ਲਈ ਸਾਰੇ ਸੂਬਿਆਂ ਵਿੱਚ ਚਲਾਈਆਂ ਜਾ ਰਹੀਆਂ 'ਮਿਸ਼ਨ ਸਵੱਛ ਤੇ ਸਵੱਸਥ' ਮੁਹਿੰਮਾਂ ਵਿਚ ਸਿਹਤਮੰਦ ਮੁਕਾਬਲਾ ਕਰਾਉਣ ਲਈ ਕੇਂਦਰ ਸਰਕਾਰ ਦੇ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਮੰਤਰਾਲੇ ਵੱਲੋਂ ਲਗਾਤਾਰ ਤੇ ਜ਼ਿਲ•ੇਵਾਰ ਨਜ਼ਰਸਾਨੀ ਕੀਤੀ ਜਾਂਦੀ ਹੈ।

ਸ੍ਰੀ ਅਗਰਵਾਲ ਨੇ ਜ਼ਿਲ•ਾ ਲੁਧਿਆਣਾ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਵਚਨਬੱਧਤਾ ਪ੍ਰਗਟਾਈ ਕਿ ਜ਼ਿਲ•ਾ ਲੁਧਿਆਣਾ ਵਿੱਚ ਬੰਦ ਪਾਈਆਂ ਜਲ ਸਪਲਾਈ ਸਕੀਮਾਂ ਨੂੰ ਚਾਲੂ ਕਰਨ, ਇਹਨਾਂ ਨੂੰ ੧੦ ਅਤੇ ੨੪ ਘੰਟੇ ਸਪਲਾਈ ਸਕੀਮ ਤਹਿਤ ਲਿਆਉਣ, ਪਿੰਡਾਂ ਵਿਚ ਲੈਟਰੀਨਾਂ ਬਣਾਉਣ ਅਤੇ ਪਿੰਡਾਂ ਨੂੰ ਖੁੱਲ•ੇਆਮ ਪਖ਼ਾਨੇ ਤੋਂ ਮੁਕਤ ਕਰਨ ਦੇ ਚੱਲ ਰਹੇ ਕੰਮਾਂ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾਂਦੀ ਰਹੇਗੀ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਹਿਲੇ ਦਰਜੇ ਨੂੰ ਬਰਕਰਾਰ ਰੱਖਣ ਲਈ ਸਹਿਯੋਗ ਕਰਨ। ਆਪਣੇ ਆਲੇ-ਦੁਆਲੇ ਨੂੰ ਖੁਦ ਵੀ ਸਾਫ਼ ਰੱਖਿਆ ਜਾਵੇ ਅਤੇ ਹੋਰਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ। ਸਮਾਗਮ ਦੌਰਾਨ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ੍ਰ. ਹਰਦੀਪ ਸਿੰਘ ਪੁਰੀ, ਸ੍ਰ. ਜਸਵਿੰਦਰ ਸਿੰਘ ਚਾਹਲ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਲੁਧਿਆਣਾ ਅਤੇ ਹੋਰ ਵੀ ਹਾਜ਼ਰ ਸਨ।

No comments:

Post a Comment