Sunday 24 December 2017

ਬੇਟੀ ਬਚਾਓ ਬੇਟੀ ਪੜਾਓ ਵਿਸ਼ੇ ਸੰਬੰਧੀ ਸੈਮੀਨਾਰ ਦਾ ਆਯੋਜਨ

ਲੁਧਿਆਣਾ - ਆਂਗਣਵਾੜੀ ਸੈਂਟਰ ਨੰ:80, ਗੁਰਦੁਆਰਾ  ਸਿੰਘ ਸਭਾ, ਪ੍ਰੇਮ ਨਗਰ, ਘੁਮਾਰ ਮੰਡੀ, ਲੁਧਿਆਣਾ ਵਿਖੇ 'ਬੇਟੀ ਬਚਾਓ ਬੇਟੀ ਪੜਾਓ' ਸੰਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਥੇ ਡਾ.ਗੁਰਪ੍ਰੀਤ ਕੌਰ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸ਼ਿਰਕਤ ਕੀਤੀ ਗਈ। ਇਸ ਸੈਮੀਨਾਰ ਦੌਰਾਨ ਡਾ. ਗੁਰਪ੍ਰੀਤ ਕੌਰ, ਵੱਲੋਂ 'ਬੇਟੀ ਬਚਾਓ ਬੇਟੀ ਪੜਾਓ' ਸਕੀਮ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਨਾਲ ਵੱਖ-ਵੱਖ ਲੀਗਲ ਏਡ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਸੈਮੀਨਾਰ ਵਿੱਚ ਹਾਜਰ ਆਏ ਲੋਕਾਂ  ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਅਤੇ ਲੋਕਾਂ ਨੂੰ ਇਹ ਜਾਣਕਾਰੀ ਦਿੱਤੀ ਕਿ ਕਿਵੇਂ ਕੋਈ ਲੋੜਵੰਦ ਵਿਅਕਤੀ ਲੋੜ ਪੈਣ 'ਤੇ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ। ਮੁਫ਼ਤ ਕਾਨੂੰਨੀ ਸੇਵਾਵਾਂ ਸਕੀਮਾਂ ਪ੍ਰਤੀ ਜਾਣਕਾਰੀ ਦਿੰਦੇ ਹੋਏ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 150,000/ ਰੁਪਏ ਤੋਂ ਘੱਟ ਹੈ, ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ ਅਤੇ ਬੱਚੇ, ਬੇਗਾਰ ਦੇ ਮਾਰੇ ਮਾਨਸਿਕ ਰੋਗੀ/ਅਪੰਗ, ਕੁਦਰਤੀ ਆ|ਤਾ ਦੇ ਮਾਰੇ, ਉਦਯੋਗਿਕ ਕਾਮੇ, ਜੇਲ•ਾ ਵਿੱਚ ਬੰਦ ਹਵਾਲਾਤੀ ਜਾਂ ਕੈਦੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਦਾ ਫਾਇਦਾ ਲੈ ਸਕਦਾ ਹੈ।

ਇਸ ਤੋਂ ਇਲਾਵਾ ਡਾ.ਗੁਰਪ੍ਰੀਤ ਕੌਰ ਨੇ ਲੋਕ ਅਦਾਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਬੇਟੀ ਬਚਾਓ ਬੇਟੀ ਪੜਾਓ ਬਾਰੇ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਦੇ ਯੁੱਗ ਵਿੱਚ ਕਿਵੇ ਔਰਤਾਂ ਮਰਦਾ ਦੇ ਬਰਾਬਰ ਹੋ ਕਿ ਸਮਾਜ ਵਿੱਚ ਕੰਮ ਕਰ ਰਹੀਆਂ ਹਨ ਅਤੇ ਔਰਤਾਂ ਨੂੰ ਉਨ•ਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਦੇ ਹੋਏ ਦੱਸਿਆ ਕਿ ਕਿਵੇ ਕੋਈ ਔਰਤ ਲੋੜ ਪੈਣ ਤੇ ਕਾਨੂੰਨ ਦਾ ਸਹਾਰਾ ਲੈ ਸਕਦੀ ਹੈ। ਇਸ ਸੈਮੀਨਾਰ ਵਿੱਚ ਭਾਗ ਲੈਣ ਵਾਲਿਆ ਔਰਤਾਂ ਨੇ ਭਾਰ ਉਤਸਾਹ ਦਿਖਾਇਆ।

No comments:

Post a Comment