Sunday 24 December 2017

ਧਾਰਮਿਕ ਸਟੇਜਾਂ ਅਤੇ ਸ਼ਹੀਦੀ ਜੋੜ ਮੇਲਿਆਂ 'ਤੇ ਰਾਜਸੀ ਕਾਨਫਰੰਸਾਂ ਬੰਦ ਹੋਣੀਆਂ ਚਾਹੀਦੀਆਂ ਹਨ-ਮਨਪ੍ਰੀਤ ਸਿੰਘ ਬਾਦਲ

-ਵਿਦਿਆਰਥੀਆਂ ਨੂੰ ਦੇਸ਼ ਅਤੇ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਸੱਦਾ

ਲੁਧਿਆਣਾ - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਧਾਰਮਿਕ ਸਮਾਗਮਾਂ ਅਤੇ ਸ਼ਹੀਦੀ ਜੋੜ ਮੇਲਿਆਂ 'ਤੇ ਸਿਆਸੀ ਕਾਨਫਰੰਸਾਂ ਬੰਦ ਹੋਣੀਆਂ ਚਾਹੀਦੀਆਂ ਹਨ। ਉਹ ਅੱਜ ਇਥੇ ਇੱਕ ਸਕੂਲ ਦੇ ਸਲਾਨਾ ਸਮਾਰੋਹ ਅਤੇ ਕ੍ਰਿਸਮਿਸ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਨ ਪੁੱਜੇ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਉਨ•ਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ, ਜਿੱਥੇ ਦੇ ਲੋਕ ਧਰਮ ਵਿੱਚ ਬਹੁਤ ਆਸਥਾ ਅਤੇ ਸਤਿਕਾਰ ਰੱਖਦੇ ਹਨ। ਉਨ•ਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮ ਦਾ ਸਮਰੱਥਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਮਨਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਅਤੇ ਸ਼ਹੀਦੀ ਜੋੜ ਮੇਲਿਆਂ 'ਤੇ ਰਾਜਸੀ ਤਕਰੀਰਾਂ ਜਾਂ ਰੈਲੀਆਂ ਆਦਿ ਬੰਦ ਹੋਣੀਆਂ ਚਾਹੀਦੀਆਂ ਹਨ। ਉਨ•ਾਂ ਕਿਹਾ ਕਿ ਧਰਮ ਨੂੰ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਉਨ•ਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਅਤੇ ਪੰਜਾਬ ਦੇ ਵਿਕਾਸ ਅਤੇ ਸੁਨਹਿਰੀ ਭਵਿੱਖ ਲਈ ਅੱਗੇ ਆਉਣ। ਉਨ•ਾਂ ਕਿਹਾ ਕਿ ਦੇਸ਼ ਨੂੰ ਵਿਕਾਸ ਦੀਆਂ ਲੀਹਾਂ 'ਤੇ ਸਿਰਫ਼ ਅਤੇ ਸਿਰਫ਼ ਸਿੱਖਿਆ ਦੇ ਸਿਰ 'ਤੇ ਹੀ ਅੱਗੇ ਲਿਜਾਇਆ ਜਾ ਸਕਦਾ ਹੈ। ਸਾਡੇ ਦੇਸ਼ ਦੇ ਅਸਲੀ ਦੁਸ਼ਮਣ ਸਾਡੇ ਗੁਆਂਢੀ ਮੁਲਕ ਨਹੀਂ ਬਲਕਿ ਭ੍ਰਿਸ਼ਟਾਚਾਰ, ਸਹੀ ਸਿੱਖਿਆ ਦੀ ਕਮੀ, ਬੇਰੁਜ਼ਗਾਰੀ ਅਤੇ ਗਰੀਬੀ ਹੈ, ਜਿਨ•ਾਂ ਨੂੰ ਸਾਂਝੇ ਯਤਨਾਂ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ। ਉਨ•ਾਂ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗਰਾਂਟ ਸੇਂਟ ਥਾਮਸ ਸੀਨੀਅਰ ਸੈਕੰਡਰੀ ਸਕੂਲ ਨੂੰ ਦੇਣ ਦਾ ਐਲਾਨ ਕੀਤਾ।

ਸਮਾਗਮ ਨੂੰ ਹਲਕਾ ਲੁਧਿਆਣਾ (ਕੇਂਦਰੀ) ਦੇ ਵਿਧਾਇਕ ਸ੍ਰੀ ਸੁਰਿੰਦਰ ਡਾਬਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਬਿਸ਼ਪ ਯੂਨਿਸ ਮਸੀਹ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਵੱੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਨ•ਾਂ ਦੇ ਮਾਪੇ ਪਹੁੰਚੇ ਹੋਏ ਸਨ।

No comments:

Post a Comment