Wednesday, 3 January 2018

ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਛੋਟੇ ਅਤੇ 2.5 ਤੋਂ ਘੱਟ ਜ਼ਮੀਨ ਵਾਲੇ ਕਿਸਾਨ ਪਹਿਲੇ ਪੜਾਅ ਵਿੱਚ ਕਰਜ਼ਾ ਮੁਆਫੀ ਸਕੀਮ ਦੇ ਲਾਭ ਲੈ ਸਕਣਗੇ

ਲੁਧਿਆਣਾ - ਡਿਪਟੀ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਦੇ ਪਹਿਲੇ ਪੜਾਅ ਵਿੱਚ 2.5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਜਿਨ•ਾਂ ਨੇ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲਿਆ ਹੈ ਨੂੰ ਕਰਜ਼ਾ ਮੁਆਫੀ ਦੇ ਲਾਭ ਦਿੱਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਕਰਜ਼ਾ ਮੁਆਫੀ ਸਕੀਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰੀ ਬੈਂਕਾਂ ਤੋਂ ਕਰਜ਼ੇ ਲੈਣ ਵਾਲੇ ਕਿਸਾਨਾਂ ਦੀ ਪਛਾਣ ਕਰਨ ਲਈ ਪ੍ਰਸ਼ਾਸਨ ਦੀਆਂ ਟੀਮਾਂ ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਪਿੰਡ ਦੇ ਪੱਧਰ 'ਤੇ ਅਤੇ ਜਲਦੀ ਹੀ ਯੋਗ ਕਿਸਾਨਾਂ ਦੀ ਅੰਤਿਮ ਸੂਚੀ ਤਿਆਰ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਾਅਦ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦੇ ਰਿਕਾਰਡ ਅਤੇ ਅਕਾਊਂਟ ਦੀ ਸਹੀ ਵੈਰੀਫਿਕੇਸ਼ਨ ਕਰਕੇ ਸੂਚੀ ਤਿਆਰ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਡਰਨ ਜਾਂ ਗੁੰਮਰਾਹ ਨਹੀਂ ਹੋਣਾ ਚਾਹੀਦਾ ਕਿਉਂਕਿ ਸਾਰੇ ਯੋਗ ਕਿਸਾਨਾਂ ਨੂੰ ਛੇਤੀ ਹੀ ਇਸ ਸਕੀਮ ਦਾ ਲਾਭ ਮਿਲ ਜਾਵੇਗਾ। ਉਨ•ਾਂ ਕਿਹਾ ਕਿ ਫਸਲ ਕਰਜ਼ਾ ਛੋਟ ਸਕੀਮ 7 ਜਨਵਰੀ ਨੂੰ ਸ਼ੁਰੂ ਹੋ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਨਸਾ, ਮੁਕਤਸਰ, ਬਠਿੰਡਾ, ਫਰੀਦਕੋਟ ਅਤੇ ਮੋਗਾ ਸਮੇਤ  ਪੰਜ ਜ਼ਿਲਿ•ਆਂ ਦੇ 46,000 ਕਿਸਾਨਾਂ ਨੂੰ 170 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਗੇ।

No comments:

Post a Comment