A REPORT BY ARUN KAUSHAL
January 28, 2018
MEDIA HOUSE | PUBLIC VIEWS | OMNI | NEWS TODAY | CITY TIMES | JAK | TALK WITH JAK | LUDHIANA LIVE VIEWS AND NEWS |
ਆਰਮੀ ਦੇ ਵਿਸ਼ੇਸ ਸਮਾਗਮ ਦੌਰਾਨ ਵੀਰ ਨਾਰੀਆਂ ਦਾ ਸਨਮਾਨ
ਲੁਧਿਆਣਾ, 28 ਜਨਵਰੀ – ਦੇਸ਼ ਦੀ ਰੱਖਿਆ ਖਾਤਿਰ ਸ਼ਹੀਦ ਹੋਏ ਫੌਜੀਆਂ ਦੀਆਂ ਵਿਧਵਾਵਾਂ ਦੇ ਸਨਮਾਨ ਲਈ ਇੱਕ ਵਿਸੇਸ਼ ਸਮਾਗਮ ਦਾ ਆਯੋਜਨ ਸਥਾਨਕ ਜਗਰਾਓਂ ਪੁੱਲ ਸਥਿਤ ਵਾਜਰਾ ਏਅਰ ਡਿਫੈਂਸ ਬ੍ਰਿਗੇਡ ਵਿਖੇ ਕੀਤਾ ਗਿਆ। ਇਸ ਮੌਕੇ ਵੀਰ ਨਾਰੀਆਂ ਦੇ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਵੱਲੋਂ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ‘ਤੇ ਹੱਲ ਕੀਤਾ ਗਿਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਕਮਾਂਡਰ ਲੈਫਟੀਨੈਂਟ ਜਨਰਲ ਦੁਸ਼ਯੰਤ ਸਿੰਘ ਅਤੇ ਬ੍ਰਿਗੇਡੀਅਰ ਮੁਨੀਸ ਅਰੋੜਾ ਪਹੁੰਚੇ । ਇਸ ਮੌਕੇ ਉਨ੍ਹਾਂ ਨਾਲ ਵਾਜਰਾ ਆਰਮੀ ਵਾਈਵਜ ਵੈਲਫੇਅਰ ਐਸੋਸ਼ੀਏਸ਼ਨ ਦੀ ਜੋਨਲ ਪ੍ਰਧਾਨ ਸ੍ਰੀਮਤੀ ਉਸ਼ਾ ਸਿੰਘ ਵੀ ਹਾਜ਼ਿਰ ਸਨ। ਸਮਾਗਮ ਦੌਰਾਨ ਸਵਾਗਤੀ ਸ਼ਬਦ ਬੋਲਦਿਆਂ ਬ੍ਰਿਗੇਡੀਅਰ ਮੁਨੀਸ ਅਰੋੜਾ ਸਟੇਸ਼ਨ ਕਮਾਂਡਰ, ਲੁਧਿਆਣਾ ਮਿਲਟਰੀ ਸਟੇਸ਼ਨ ਨੇ ਦੱਸਿਆ ਕਿ ਇਸ ਸਮਾਗਮ ਦਾ ਮਕਸਦ ਜਿੱਥੇ ਸ਼ਹੀਦ ਫੌਜੀਆਂ ਨੂੰ ਯਾਦ ਕਰਨਾ ਹੈ ਓਥੇ ਸ਼ਹੀਦ ਫੌਜੀਆਂ ਦੀਆਂ ਵਿਧਵਾਵਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਵੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ (ਆਈਪੀਅੈਸ) ਆਰ. ਐਨ. ਢੋਕੇ ਵੀ ਹਾਜ਼ਿਰ ਸਨ ਜਿਨ੍ਹਾਂ ਨੇ ਵੀਰ ਨਾਰੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਸਮਾਗਮ ਦੌਰਾਨ ਵੀਰ ਨਾਰੀਆਂ ਦੀ ਸਿਹਤ ਜਾਂਚ ਲਈ ਮੈਡੀਕਲ ਕੈਂਪ ਦਾ ਆਯੋਜਨ ਵੀ ਕੀਤਾ ਗਿਆ।
ਇਸ ਤੋਂ ਇਲਾਵਾ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਵੀਰ ਨਾਰੀਆਂ ਨੂੰ ਲੋੜ ਅਨੁਸਾਰ ਵਹੀਲ ਚੇਅਰਜ, ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਮੱਗਰੀ ਦੀ ਵੰਡ ਵੀ ਕੀਤੀ ਗਈ। ਸਮਾਗਮ ਦੌਰਾਨ 700 ਤੋਂ ਵਧੇਰੇ ਲੋਕਾਂ ਨੇ ਭਾਗ ਲਿਆ ਜਿਨ੍ਹਾਂ ਵਿੱਚ 101 ਵੀਰ ਨਾਰੀਆਂ 200 ਜੰਗੀ ਵਿਧਵਾਵਾਂ ਅਤੇ ਹੋਰ ਹਾਜ਼ਰ ਸਨ। ਸਮਾਗਮ ਦੌਰਾਨ ਸਨਅਤੀ ਇਕਾਈਆਂ ਨਾਲ ਸਬੰਧਿਤ ਕਈ ਮੁੱਖ ਸਖਸ਼ੀਅਤਾਂ ਵੀ ਹਾਜ਼ਿਰ ਸਨ। ਇਸ ਮੌਕੇ ਸਰਕਾਰੀ ਕਾਲਜ (ਲੜਕੀਆਂ) ਅਤੇ ਕੇ.ਵੀ.ਐਮ. ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ਕਾਰੀਆਂ ਵੀ ਦਿੱਤੀਆ ਗਈਆਂ।
#MEDIAHOUSE | #PUBLICVIEWS | #OMNI | NEWSTODAY | #CITYTIMES | #JAK | #TALKWITHJAK | #LUDHANALIVVIEWSANDNEWS |
No comments:
Post a Comment