Monday 5 February 2018

ਲੁਧਿਆਣਾ ਨਗਰ ਨਿਗਮ ਚੋਣ ਰਾਜ ਚੋਣ ਕਮਿਸ਼ਨ ਵੱਲੋਂ ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਨਿਯੁਕਤੀ

ਲੁਧਿਆਣਾ - ਰਾਜ ਚੋਣ ਕਮਿਸ਼ਨ ਵੱਲੋਂ ਆਗਾਮੀ ਨਗਰ ਨਿਗਮ ਲੁਧਿਆਣਾ ਦੀ ਚੋਣ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਾਰਡਾਂ ਲਈ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ, ਜੋ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨਗੇ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੇ ਦੱਸਿਆ ਕਿ ਵਾਰਡ ਨੰਬਰ 2 ਤੋਂ 7 ਅਤੇ 9 ਤੋਂ 13 ਤੱਕ ਲਈ ਰਿਟਰਨਿੰਗ ਅਫ਼ਸਰ ਵਜੋਂ ਅਸਟੇਟ ਅਫ਼ਸਰ ਗਲਾਡਾ ਲੁਧਿਆਣਾ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਈ. ਓ. (ਰੇਗੂਲੇਟਰੀ) ਗਲਾਡਾ ਨੂੰ ਲਗਾਇਆ ਗਿਆ ਹੈ।

ਇਸੇ ਤਰ੍ਹਾਂ ਵਾਰਡ ਨੰਬਰ 14 ਤੋਂ 19, 21, 23, 24 ਤੋਂ 26 ਲਈ ਰਿਟਰਨਿੰਗ ਅਫ਼ਸਰ ਐੱਸ. ਡੀ. ਐੱਮ. ਲੁਧਿਆਣਾ (ਪੂਰਬੀ) ਅਤੇ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਨਾਇਬ ਤਹਿਸੀਲਦਾਰ ਡੇਹਲੋਂ ਨੂੰ ਲਗਾਇਆ ਗਿਆ ਹੈ। ਵਾਰਡ ਨੰਬਰ 22, 27 ਤੋਂ 35 ਅਤੇ 40 ਲਈ ਰਿਟਰਨਿੰਗ ਅਫ਼ਸਰ ਐੱਸ. ਡੀ. ਐੱਮ. ਸਮਰਾਲਾ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਐਕਸੀਅਨ ਪ੍ਰੋਵਿੰਸੀਅਲ ਡਵੀਜਨ ਪੀ. ਡਬਲਿਊ. ਡੀ. ਬੀ. ਐਂਡ ਆਰ. ਲੁਧਿਆਣਾ ਨੂੰ ਲਗਾਇਆ ਗਿਆ ਹੈ।

ਵਾਰਡ ਨੰਬਰ 36 ਤੋਂ 39, 41 ਤੋਂ 42, 46 ਤੋਂ 50 ਤੱਕ ਰਿਟਰਨਿੰਗ ਅਫ਼ਸਰ ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਅਤੇ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਿੱਧਵਾਂ ਬੇਟ ਨੂੰ ਲਗਾਇਆ ਗਿਆ ਹੈ। ਵਾਰਡ ਨੰਬਰ 8, 20, 51 ਤੋਂ 58 ਅਤੇ 63 ਲਈ ਰਿਟਰਨਿੰਗ ਅਫ਼ਸਰ ਵਜੋਂ ਤਹਿਸੀਲਦਾਰ ਖੰਨਾ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਨੂੰ ਲਗਾਇਆ ਗਿਆ ਹੈ।
ਵਾਰਡ ਨੰਬਰ 1, 59 ਤੋਂ 62, 64, 85 ਤੋਂ 88 ਤੱਕ ਰਿਟਰਨਿੰਗ ਅਫ਼ਸਰ ਵਜੋਂ ਤਹਿਸੀਲਦਾਰ ਜਗਰਾਂਉ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਤਹਿਸੀਲ ਭਲਾਈ ਅਫ਼ਸਰ ਜਗਰਾਂਉ ਨੂੰ ਲਗਾਇਆ ਗਿਆ ਹੈ। ਵਾਰਡ ਨੰਬਰ 79, 83, 84, 89 ਤੋਂ 95 ਤੱਕ ਰਿਟਰਨਿੰਗ ਅਫ਼ਸਰ ਵਜੋਂ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਵਧੀਕ ਨਿਗਰਾਨ ਇੰਜੀਨੀਅਰ ਪੀ. ਐੱਸ. ਪੀ. ਸੀ. ਐੱਲ. ਦੋਰਾਹਾ ਨੂੰ ਲਗਾਇਆ ਗਿਆ ਹੈ।

ਵਾਰਡ ਨੰਬਰ 43 ਤੋਂ 45, 65 ਤੋਂ 71 ਲਈ ਰਿਟਰਨਿੰਗ ਅਫ਼ਸਰ ਵਜੋਂ ਤਹਿਸੀਲਦਾਰ ਲੁਧਿਆਣਾ (ਪੂਰਬੀ) ਅਤੇ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਨਾਇਬ ਤਹਿਸੀਲਦਾਰ ਲੁਧਿਆਣਾ (ਕੇਂਦਰੀ) ਨੂੰ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਵਾਰਡ ਨੰਬਰ 72 ਤੋਂ 78 ਅਤੇ 80 ਤੋਂ 82 ਲਈ ਰਿਟਰਨਿੰਗ ਅਫ਼ਸਰ ਵਜੋਂ ਐੱਸ. ਡੀ. ਐੱਮ. ਪਾਇਲ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਨਾਇਬ ਤਹਿਸੀਲਦਾਰ ਲੁਧਿਆਣਾ (ਪੱਛਮੀ) ਨੂੰ ਲਗਾਇਆ ਗਿਆ ਹੈ।

No comments:

Post a Comment