Tuesday 11 August 2020

ਜਨਮ ਅਸ਼ਟਮੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਰਾਤ ਦੇ ਕਰਫਿਊ 'ਚ ਢਿੱਲ

 ਜਨਮ ਅਸ਼ਟਮੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਰਾਤ ਦੇ ਕਰਫਿਊ 'ਚ ਢਿੱਲ

12 ਅਤੇ 13 ਅਗਸਤ ਨੂੰ ਕਰਫਿਊ ਅੱਧੀ ਰਾਤ 1 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ - ਜ਼ਿਲ੍ਹਾ ਮੈਜਿਸਟ੍ਰੇਟ
ਇਹ ਢਿੱਲ ਸਿਫਰ 12 ਅਤੇ 13 ਅਗਸਤ ਦੀ ਰਾਤ ਨੂੰ ਹੀ ਰਹੇਗੀ
20 ਤੋਂ ਵੱਧ ਵਿਅਕਤੀਆਂ ਨੂੰ ਧਾਰਮਿਕ ਸਥਾਨ 'ਤੇ ਇਕ ਸਮੇਂ ਇਕੱਠੇ ਹੋਣ ਦੀ ਆਗਿਆ ਨਹੀਂ - ਵਰਿੰਦਰ ਕੁਮਾਰ ਸ਼ਰਮਾ


ਲੁਧਿਆਣਾ, 11 ਅਗਸਤ  - ਜਨਮ ਅਸ਼ਟਮੀ ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਨਵੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਚੰਡੀਗੜ ਦੇ ਹੁਕਮ ਨੰਬਰ ਐਸ.ਐਸ/ ਐਸ.ਸੀ.ਐਸ/2020/582 ਮਿਤੀ 11 ਅਗਸਤ, 2020 ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਜ ਹੁਕਮ ਜਾਰੀ ਕੀਤੇ ਕਿ 12 ਅਤੇ 13 ਅਗਸਤ, 2020 ਦੀ ਰਾਤ ਦਾ ਕਰਫਿਊ ਜ਼ਿਲ੍ਹਾ ਲੁਧਿਆਣਾ ਵਿਖੇ ਜਨਮ ਅਸ਼ਟਮੀ ਦੇ ਕਾਰਨ ਰਾਤ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਅੱਧੀ ਰਾਤ 1 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਢਿੱਲ ਸਿਰਫ 12 ਅਤੇ 13 ਅਗਸਤ, 2020 ਦੀ ਰਾਤ ਲਈ ਹੈ ਅਤੇ ਬਾਕੀ ਦਿਨਾਂ ਵਿਚ ਜ਼ਿਲ੍ਹਾ ਲੁਧਿਆਣਾ ਵਿਚ ਕਰਫਿਊ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ 20 ਤੋਂ ਵੱਧ ਵਿਅਕਤੀਆਂ ਨੂੰ ਧਾਰਮਿਕ ਸਥਾਨ 'ਤੇ ਇਕ ਸਮੇਂ ਇਕੱਠੇ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

No comments:

Post a Comment