Saturday, 21 October 2017

ਦੇਸ਼ ਵਿਰੋਧੀ ਤਾਕਤਾਂ ਦਾ ਇੱਕਮੁੱਠ ਹੋ ਕੇ ਮੁਕਾਬਲਾ ਕਰਨ ਦੀ ਲੋੜ – ਪੁਲਿਸ ਕਮਿਸ਼ਨਰ

-”ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਹਮੇਸ਼ਾਂ ਤਤਪਰ”

ਲੁਧਿਆਣਾ, 21 ਅਕਤੂਬਰ :-ਸ੍ਰੀ ਆਰ. ਐੱਨ. ਢੋਕੇ, ਪੁਲਿਸ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਸ਼ਹੀਦ ਸਾਡੇ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।
ਸ੍ਰੀ ਢੋਕੇ ਅੱਜ ਪੁਲਿਸ ਲਾਈਨ ਵਿਖੇ ਆਯੋਜਿਤ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿੱਚ ਹੋਏ ਸ਼ਹੀਦ ਜਵਾਨਾਂ ਅਤੇ 1 ਸਤੰਬਰ, 2016 ਤੋਂ ਲੈ ਕੇ 31 ਅਗਸਤ, 2017 ਤੱਕ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ੍ਰ. ਰਮਨਦੀਪ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਪੁਲਿਸ, ਗਿੱਲ ਨੇ ਦੇਸ਼ ਭਰ ਵਿਚ ਹੋਏ ਸ਼ਹੀਦਾਂ ਦੇ ਨਾਮ ਪੜ ਕੇ ਸੁਣਾਏ।


ਸ੍ਰੀ ਢੋਕੇ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ ‘ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ ਸ੍ਰੀ ਕਰਮ ਸਿੰਘ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਹਨਾ ਕਿਹਾ ਕਿ 21 ਅਕਤੂਬਰ, 1960 ਤੋ ਲਗਾਤਾਰ ਦੇਸ਼ ਭਰ ਵਿਚ ਇਹਨਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਹਨਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਤਵਾਦ ਦੌਰਾਨ ਲੁਧਿਆਣਾ ਪੁਲਿਸ ਦੇ 117 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਪਰਿਵਾਰ ਲੁਧਿਆਣਾ ਵਿਖੇ ਰਹਿ ਰਹੇ ਹਨ, ਜ਼ਿਲਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ। ਉਹਨਾਂ ਇਹਨਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਵੱਲੋ ਹਰ ਕਦਮ ‘ਤੇ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਨਿਸ਼ਾਨੀਆਂ ਵੀ ਭੇਟ ਕੀਤੀਆਂ ਗਈਆਂ। ਇਸ ਉਪਰੰਤ ਸਾਬਕਾ ਪੁਲਿਸ ਮੁਖੀ ਸ੍ਰੀ ਡੀ. ਆਰ. ਭੱਟੀ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਦੋਵੇਂ ਡਿਪਟੀ ਕਮਿਸ਼ਨਰ ਪੁਲਿਸ ਤੋਂ ਇਲਾਵਾ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਪੁਲਿਸ ਲਾਈਨ ਵਿਚ ਬਣੇ ਸ਼ਹੀਦੀ ਸਮਾਰਕ ‘ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸ਼ਹੀਦੀ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਅਤੇ ਜਿਆਦਾਤਰ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ।

Tuesday, 17 October 2017

INTRODUCING KIDDOZONE PLAY SCHOOL A VENTURE OF GUPTA MODEL SCHOOL LUDHIANA. REPORT BY PUBLIC VIEWS. AN PRESENTATION BY MEDIA HOUSE & ARUN KAUSHAL.

https://youtu.be/Gnzo1AGReX8

INTRODUCING KIDDOZONE PLAY SCHOOL A VENTURE OF GUPTA MODEL SCHOOL LUDHIANA. REPORT BY PUBLIC VIEWS. AN PRESENTATION BY MEDIA HOUSE & ARUN KAUSHAL.

https://youtu.be/Gnzo1AGReX8

लुधियाना में आरएसएस प्रचारक की गोली मारकर हत्या

लुधियाना : पंजाब के लुधियाना से बड़ी खबर है। यहां मंगलवार सुबह राष्ट्रीय स्वयंसेवक संघ के प्रचारक रविंदर गोसाईं की गोली मारकर हत्या कर दी गई। ये वारदात कैलाश नगर में हुई। वारदात उस समय हुई जब गोसाईं शाखा से घर लौट रहे थे। ये वारदात सुबह 8 बजे हुई और रविंदर गोसाईं पर उनके घर के बाहर ही अंधाधुंध फायरिंग की गई। बताया जाता है कि रविंदर ने मौके पर ही दम तोड़ दिया। वारदात की सूचना पाकर बस्ती जोधेवाल की पुलिस टीम मौके पर पहुंची और इलाके को घेर लिया। हमलावरों की तलाश जारी है। हत्यारों की पहचान नहीं हो पाई है। 

रविंदर रघुनाथ नगर की मोहन शाखा के शिक्षा प्रमुख थे। संघ के प्रथम वर्ष शिक्षित रविन्द्र जी का पूरा परिवार संघ से जुड़ा है। बस्ती जोधेवाल की गगनदीप कालोनी गली नम्बर 3 (कैलाश नगर) में हुई इस वारदात के बाद इलाके में भारी सुरक्षाबल तैनात कर दिया गया है। मौके पर पुलिस कमिश्नर आरएन ढोके व अन्य पुलिस अधिकारियों के अलावा आरएसएस व भाजपा से जुड़े वर्कर पहुंच गए हैं। उधर, प्रान्त संघचालक (पंजाब) बृजभूषण सिंह बेदी ने कहा कि आरएसएस पीडि़त परिवार के साथ है। स्वयंसेवकों से अपील की जाती है कि धैर्य बनाए रखें।  

दो सालों में हुए हैं काफी हमले

उल्लेखनीय है कि पंजाब में ऐसी आपराधिक वारदातें दिनोंदिन बढ़ती जा रही हैं। जालंधर में पिछले साल 6 अगस्त को गोलियों का शिकार हुए दिवंगत आर.एस.एस. के प्रांत सह संघचालक ब्रिगेडियर जगदीश गगनेजा के हत्यारों का भी पता नहीं चला है जबकि इस केस की जांच सीबीआई के हवाले है। बाद में इस हत्या की जिम्मेवारी आतंकी संगठन दशमेश रेजिमैंट ने ली। इसके अलावा लुधियाना में पादरी की गोली मारकर हत्या की गई। उस हत्या को भी दो मोटरसाइकिल सवारों ने ही अंजाम दिया था और गगनेजा को भी गोलियां इसी तरह मारी गई थीं। इसी प्रकार हिंदू तख्त के नेता अमित शर्मा पर हमला हुआ। ये वारदातें पंजाब का माहौल खराब करने और दहशत फैलाने की साजिश का एक हिस्सा हैं। 


Wednesday, 11 October 2017

ਪੰਜਾਬ ਸਰਕਾਰ ਸਭਿਆਚਾਰ ਨੂੰ ਬਡ਼ਾਵਾ ਦੇਣ ਲਈ ਅਜਿਹੇ ਮੇਲੇ ਰਾਜ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਆਯੋਜਤ ਕਰੇਗੀ

ਮੇਲਿਆਂ ‘ਚ ਜਾਣ ਦਾ ਸ਼ੌਕ, ਖੁੱਲਾ ਖਾਣ-ਪੀਣ ਅਤੇ ਹੱਸਣਾ-ਖੇਡਣਾ ਪੰਜਾਬੀ ਸੁਭਾਅ ਦਾ ਹਿੱਸਾ-ਰਵਨੀਤ ਸਿੰਘ ਬਿੱਟੂ

ਲੁਧਿਆਣਾ, : ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਦੇ ਮੇਲਾ ਮੈਦਾਨ ਵਿਖੇ ਚੱਲ ਰਹੇ ਖੇਤਰੀ ਸਰਸ ਮੇਲਾ-2017 ਦੌਰਾਨ ਅੱਜ ਸ੍ਰੀ ਰਵਨੀਤ ਸਿੰਘ ਬਿੱਟੂ ਮੈਂਬਰ ਪਾਰਲੀਮੈਂਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਇਸ ਸਮੇਂ ਉਹਨਾਂ ਨਾਲ ਸ੍ਰ. ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਵੀ ਹਾਜ਼ਰ ਸਨ।
ਅੱਜ ਸਰਸ ਮੇਲੇ ਵਿੱਚ ਸ਼ਾਮਲ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆ ਸ੍ਰ. ਰਵਨੀਤ ਸਿੰਘ ਬਿੱਟੂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬੀ ਮੁੱਢ ਤੋਂ ਪੰਜਾਬੀਆਂ ਨੂੰ ਮੇਲਿਆਂ ਵਿੱਚ ਜਾਣ ਦਾ ਸੌਰਿਹਾ ਹੈ ਅਤੇ ਖੁੱਲੇ  ਖਾਣ-ਪੀਣ, ਹੱਸਣਾ-ਖੇਡਣਾ ਪੰਜਾਬੀ ਸੁਭਾਅ ਦਾ ਹਿੱਸਾ ਰਿਹਾ ਹੈ। ਪੰਜਾਬੀਆਂ ਦੀ ਨਿਰੋਈ ਸਿਹਤ ਦਾ ਰਾਜ ਵੀ ਇਸੇ ਵਿੱਚ ਛੁਪਿਆ ਹੋਇਆ ਹੈ। ਉਹਨਾਂ ਲੁਧਿਆਣਾ ਵਿਖੇ ਸਰਸ ਮੇਲਾ ਆਯੋਜ਼ਨ ਕਰਨ ਲਈ ਜ਼ਿਲਾ ਪ੍ਰਸ਼ਾਸ਼ਨ ਦੀ ਪ੍ਰਸ਼ਸਾ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਔਰਤ ਸ਼ਸ਼ਕਤੀਕਰਨ ਲਈ ਮੀਲ ਪੱਥਰ ਸਾਬਤ ਹੋਣਗੇ। ਉਹਨਾਂ ਕਿਹਾ ਕਿ ਅਜਿਹੇ ਮੇਲੇ ਆਯੋਜਿਤ ਕਰਨ ਨਾਲ ਜਿੱਥੇ ਸਾਡੀ ਨੌਜਵਾਨ ਪੀਡ਼ੀ  ਵੱਖ-ਵੱਖ ਸੂਬਿਆਂ ਦੇ ਸਭਿਆਚਾਰ, ਬੋਲੀ, ਰਹਿਣ-ਸਹਿਣ ਅਤੇ ਖਾਣ-ਪੀਣ ਤੋਂ ਜਾਣੂ ਹੋਵੇਗੀ, ਉਥੇ ਆਪਸੀ ਪਿਆਰ ਤੇ ਮਿਲਵਰਤਣ ਦੀ ਭਾਵਨਾ ਪ੍ਰਬਲ ਹੋਵੇਗੀ। ਹੋਰਨਾਂ ਸੂਬਿਆਂ ਦੇ ਵਾਸੀਆਂ ਨੂੰ ਵੀ ਪੰਜਾਬ ਦੀ ਅਮੀਰ ਵਿਰਾਸਤ, ਖੁਲੇ ਖਾਣ-ਪੀਣ ਅਤੇ ਸਭਿਆਚਾਰ ਨੂੰ ਸਮਝਣ ਦਾ ਮੌਕਾ ਮਿਲੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਸੂਬੇ ਵਿੱਚ ਸਭਿਆਚਾਰ ਨੂੰ ਹੋਰ ਬਡ਼ਾਵਾ ਦੇਣ ਲਈ ਪੰਜਾਬ ਸਰਕਾਰ ਰਾਜ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੇ ਮੇਲੇ ਆਯੋਜਤ ਕਰੇਗੀ। ਪੱਤਰਕਾਰਾਂ ਦੇ ਸੁਆਲ ਦਾ ਜੁਆਬ ਦਿੰਦਿਆਂ ਉਹਨਾਂ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਸੀਟ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿਤੇਗੀ, ਕਿਉਕਿ ਅਕਾਲੀ ਦਲ -ਬੀ.ਜੇ.ਪੀ. ਦਾ ਅਧਾਰ ਖਤਮ ਹੋ ਗਿਆ ਅਤੇ ਆਮ ਆਦਮੀ ਪਾਰਟੀ ਵੀ ਬੁਰੀ ਤਰਾਂ ਬਿਖਰ ਗਈ ਹੈ। ਇਸ ਮੌਕੇ ਉਹਨਾਂ ਖੇਡਾਂ, ਪਡ਼ਾਈ ਅਤੇ ਹੋਰ ਗਤੀਵਿਧੀਆਂ ਦੀ ਮਾਹਰ ਪੁਸ਼ਵਿੰਦਰ ਕੌਰ ਦਾ ਸਨਮਾਨ ਵੀ ਕੀਤਾ।
ਅੱਜ ਸਵੇਰੇ 10.30 ਵਜੇ ਤੋਂ 11.50 ਵਜੇ ਤੱਕ ਸਪਰਿੰਗਡੇਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅਤੇ ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਸਿਵਲ ਲਾਈਨਜ਼ ਦੇ ਵਿਦਿਆਰਥੀਆਂ ਵੱਲੋਂ ਕਲਾਸੀਕਲ ਡਾਂਸ ਰਾਸਲੀਲਾ, ਸਮੂਹ ਗਾਨ, ਫੋਕ ਆਰਕੈਸਟਰਾ, ਸੋਲੋ ਡਾਂਸ, ਵੈਸਟਰਨ ਡਾਂਸ, ਸੰਗੀਤ ਸਾਜ ਆਈਟਮਾਂ ਦੀ ਪੇਸ਼ਕਾਰੀ ਕੀਤੀ। ਨਾਰਥ ਜ਼ੋਨ ਕਲਚਰਲ ਕੌਸਲ ਪਟਿਆਲਾ ਵੱਲੋਂ 11.50 ਵਜੇ ਤੋਂ ਦੁਪਹਿਰ 1.15 ਵਜੇ ਤੱਕ ਮੁਰਲੀ ਰਾਜਸਥਾਨੀ ਦੀ ਪੇਸ਼ਕਾਰੀ ਦੇ ਨਾਲ-ਨਾਲ ਕਾਲਬੇਲੀਆ, ਭਵਾਈ, ਲੰਗਮੰਗਾਨਿਹਾਰ ਗੀਤ (ਰਾਜਸਥਾਨ) ਪ੍ਰੋਗਰਾਮ ਪੇਸ਼ ਕੀਤੇ ਗਏ। ਸ਼ਾਮ ਨੂੰ 4.00 ਵਜੇ ਤੋਂ 7.00 ਵਜੇ ਤੱਕ ਨਾਰਥ ਜ਼ੋਨ ਕਲਚਰਲ ਕੌਸਲ ਵੱਲੋਂ ਹੀ ਬਧਾਈ (ਮੱਧ ਪ੍ਰਦੇਸ਼), ਰਥਵਾ (ਗੁਜਰਾਤ), ਬਰਸਾਨਾ ਕੀ ਹੋਲੀ, ਬੀਹੂ, ਛਾਹੂ ਅਤੇ ਮੁਰਲੀ ਰਾਜਸਥਾਨੀ ਦੀਆਂ ਪੇਸ਼ਕਾਰੀਆਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਸੱਭਿਆਚਾਰਕ ਗਰੁੱਪ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।
ਸ੍ਰੀਮਤੀ ਮਲਿਕ ਨੇ ਜ਼ਿਲਾ ਵਾਸੀਆਂ ਨੂੰ ਸਰਸ ਮੇਲੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹੇ ਮੇਲੇ ਸਾਡੇ ਸਮਾਜ ਖਾਸ ਕਰ ਨੌਜਵਾਨਾਂ ਨੂੰ ਚੰਗੀ ਸੇਧ ਦੇਣ ਦੇ ਨਾਲ-ਨਾਲ ਵੱਖ-ਵੱਖ ਰਾਜਾਂ ਦੇ ਸਭਿਆਚਾਰ ਤੇ ਬੋਲੀ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ।

ਬੇਟੀ ਬਚਾਓ-ਬੇਟੀ ਪੜਾਓ- ਲੁਧਿਆਣਾ ਦੀ ਅਮਨ ਕਾਨੂੰਨ ਦੀ ਸਥਿਤੀ ਤਿੰਨ ਜਾਂਬਾਜ਼ ਮਹਿਲਾ ਪੁਲਿਸ ਅਧਿਕਾਰਨਾਂ ਦੇ ਹੱਥ

-”ਆਓ! ਭਰੂਣ ਹੱਤਿਆ ਦਾ ਕਲੰਕ ਧੋ ਕੇ ਬੇਟੀਆਂ ਨੂੰ ਅੱਗੇ ਵਧਣ ਵਿੱਚ ਸਹਿਯੋਗ ਕਰੀਏ”
-ਬੇਟੀਆਂ ਨੂੰ ਆਪਣੇ ਆਲੇ-ਦੁਆਲੇ ਬਾਰੇ ਹਮੇਸ਼ਾਂ ਜਾਗਰੂਕ ਰਹਿਣ ਦੀ ਅਪੀਲ

ਲੁਧਿਆਣਾ, -ਕੋਈ ਸਮਾਂ ਹੁੰਦਾ ਸੀ, ਜਦੋਂ ਸ਼ਹਿਰ ਲੁਧਿਆਣਾ ਨੂੰ ਅਪਰਾਧਿਕ ਗਤੀਵਿਧੀਆਂ ਦਾ ਕੇਂਦਰ ਮੰਨਿਆ ਜਾਂਦਾ ਸੀ। ਖੇਤਰਫ਼ਲ ਪੱਖੋਂ ਵਿਸ਼ਾਲ ਅਤੇ ਸੰਘਣੀ ਆਬਾਦੀ ਵਾਲੇ ਸ਼ਹਿਰ ਵਿੱਚ ਗੈਰ ਸਮਾਜਿਕ ਤੱਤਾਂ ਦਾ ਬੋਲ-ਬਾਲਾ ਸੀ। ਪਰ ਪਿਛਲੇ ਸਮੇਂ ਦੌਰਾਨ ਇਸ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ਵਿੱਚ ਵੱਡੇ ਪੱਧਰ ‘ਤੇ ਸਫ਼ਲਤਾ ਹਾਸਿਲ ਕੀਤੀ ਗਈ ਹੈ। ਇਸ ਲਈ ਜਿੱਥੇ ਪੂਰੀ ਲੁਧਿਆਣਾ ਪੁਲਿਸ ਦੀ ਪ੍ਰਸ਼ੰਸ਼ਾ ਕਰਨੀ ਬਣਦੀ ਹੈ, ਉਥੇ ਹੀ ਇਸ ਪਿੱਛੇ ਇਥੇ ਸੇਵਾਵਾਂ ਨਿਭਾਅ ਰਹੀਆਂ ਮਹਿਲਾ ਪੁਲਿਸ ਅਧਿਕਾਰਨਾਂ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ ਹੈ। ਇਸ ਮੌਕੇ ਇਸ ਸ਼ਹਿਰ ਵਿੱਚ ਤਿੰਨ ਜਾਂਬਾਜ਼ ਮਹਿਲਾ ਪੁਲਿਸ ਅਧਿਕਾਰਨਾਂ ਅਣਥੱਕ ਸੇਵਾਵਾਂ ਨਿਭਾਅ ਰਹੀਆਂ ਹਨ।
ਜੇਕਰ ਇੰਨਾ ਮਹਿਲਾ ਪੁਲਿਸ ਅਧਿਕਾਰਨਾਂ ਬਾਰੇ ਗੱਲ ਕਰੀਏ ਤਾਂ ਪਹਿਲਾ ਨਾਮ ਮਿਹਨਤਕਸ਼ ਤੇ ਸਿਰੜੀ ਅਫ਼ਸਰ ਗੁਰਪ੍ਰੀਤ ਕੌਰ ਪੁਰੇਵਾਲ ਦਾ ਆਉਂਦਾ ਹੈ। ਮੈਡਮ ਪੁਰੇਵਾਲ ਆਪਣੇ ਸਮੇਂ ਦੀ ਹੈਂਡਬਾਲ ਦੀ ਅੰਤਰਰਾਸ਼ਟਰੀ ਪੱਧਰ ਦੀ ਖ਼ਿਡਾਰਨ ਰਹੇ ਹਨ। ਮੌਜੂਦਾ ਸਮੇਂ ਉਹ ਸਪੈਸ਼ਲ ਟਾਸਕ ਫੋਰਸ ਦੇ ਲੁਧਿਆਣਾ ਜ਼ੋਨ ਦੇ ਸੁਪਰਡੈਂਟ ਆਫ਼ ਪੁਲਿਸ ਵਜੋਂ ਤਾਇਨਾਤ ਹਨ। ਗੈਰ ਸਮਾਜੀ ਤੱਤਾਂ ਨੂੰ ਕਾਬੂ ਕਰਨ ਵਿੱਚ ਪਿਛਲੇ ਸਮੇਂ ਦੌਰਾਨ ਪ੍ਰਾਪਤ ਹੋਈਆਂ ਸਫ਼ਲਤਾਵਾਂ ਵਿੱਚ ਮੈਡਮ ਪੁਰੇਵਾਲ ਦਾ ਅਹਿਮ ਯੋਗਦਾਨ ਰਿਹਾ ਹੈ। ਉਹ ਸਾਲ 2002 ਵਿੱਚ ਬਤੌਰ ਇੰਸਪੈਕਟਰ ਪੰਜਾਬ ਪੁਲਿਸ ਵਿੱਚ ਭਰਤੀ ਹੋਏ ਸਨ। ਆਪਣੀ ਸਖ਼ਤ ਮਿਹਨਤ ਅਤੇ ਦ੍ਰਿੜ ਭਾਵਨਾ ਨਾਲ ਉਹ ਉਚ ਅਹੁਦੇ ‘ਤੇ ਪਹੁੰਚੇ ਹਨ।

ਇਸੇ ਤਰਾਂ ਸ਼ਹਿਰ ਲੁਧਿਆਣਾ ਵਿੱਚ ਦੋ ਹੋਰ ਮਹਿਲਾ ਅਧਿਕਾਰਨਾਂ ਸ੍ਰੀਮਤੀ ਰੁਪਿੰਦਰ ਕੌਰ ਭੱਟੀ (ਸਹਾਇਕ ਕਮਿਸ਼ਨਰ ਪੁਲਿਸ ਸਥਾਨਕ) ਅਤੇ ਸ੍ਰੀਮਤੀ ਹਰਕਮਲ ਕੌਰ (ਸਹਾਇਕ ਕਮਿਸ਼ਨਰ ਪੁਲਿਸ ਸਾਹਨੇਵਾਲ) ਵੀ ਸੇਵਾਵਾਂ ਨਿਭਾਅ ਰਹੀਆਂ ਹਨ। ਇਹ ਦੋਵੇਂ ਸਾਲ 2012 ਬੈਚ ਦੀਆਂ ਪੀ. ਪੀ. ਐੱਸ. ਅਧਿਕਾਰਨਾਂ ਹਨ ਅਤੇ ਇੰਨਾ ਵੱਲੋਂ ਸ਼ਹਿਰ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਕਾਫੀ ਅਹਿਮ ਯੋਗਦਾਨ ਦਿੱਤਾ ਜਾ ਰਿਹਾ ਹੈ। ਸ੍ਰੀਮਤੀ ਭੱਟੀ ਅਤੇ ਸ੍ਰੀਮਤੀ ਹਰਕਮਲ ਕੌਰ ਨੇ ‘ਬੇਟੀ ਬਚਾਓ-ਬੇਟੀ ਪੜਾਓ’ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਰੂਣ ਹੱਤਿਆ ਦੇ ਕਲੰਕ ਨੂੰ ਸਮਾਜ ਦੇ ਮੱਥੇ ਤੋਂ ਲਾਹ ਕੇ ਬੇਟੀਆਂ ਨੂੰ ਸਮਾਜ ਵਿੱਚ ਆਉਣ ਦਾ ਮੌਕਾ ਦੇਣ। ਉਨਾਂ ਕਿਹਾ ਕਿ ਜੇਕਰ ਆਪਣੇ ਮਾਪਿਆਂ ਦੇ ਸਹਿਯੋਗ ਨਾਲ ਇਸ ਮੁਕਾਮ ਤੱਕ ਪਹੁੰਚ ਸਕਦੀਆਂ ਹਨ ਤਾਂ ਕੋਈ ਵੀ ਬੱਚੀ ਇਸ ਮੁਕਾਮ ਨੂੰ ਹਾਸਿਲ ਕਰ ਸਕਦੀ ਹੈ।
ਉਨਾਂ ਬੇਟੀਆਂ ਨੂੰ ਸਲਾਹ ਦਿੱਤੀ ਕਿ ਉਹਨਾਂ ਨੂੰ ਆਪਣੇ ਆਲੇ-ਦੁਆਲੇ ਬਾਰੇ ਹਮੇਸ਼ਾਂ ਜਾਗਰੂਕ ਰਹਿਣਾ ਚਾਹੀਦਾ ਹੈ। ਅੱਜ ਕੱਲ ਸੋਸ਼ਲ ਮੀਡੀਆ ਅਤੇ ਸਾਈਬਰ ਕਰਾਈਮ ਦੇ ਚੱਲਦਿਆਂ ਕਈ ਲੜਕੀਆਂ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਹੋ ਜਾਂਦੀਆਂ ਹਨ। ਉਨਾਂ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਲ ਸੰਬੰਧਤ ਜਾਣਕਾਰੀ ਅਣਜਾਣ ਵਿਅਕਤੀਆਂ ਜਾਂ ਕੰਪਨੀਆਂ ਨਾਲ ਸ਼ੇਅਰ ਨਾ ਕਰਨ। ਉਨਾਂ ਨੂੰ ਕਿਸੇ ਵੀ ਮੁਸੀਬਤ ਦਾ ਮੁਕਾਬਲਾ ਕਰਨ ਲਈ ਖੁਦ ਹੀ ਸਮਰੱਥ ਹੋਣਾ ਚਾਹੀਦਾ ਹੈ ਅਤੇ ਫਿਰ ਵੀ ਹੰਗਾਮੀ ਹਾਲਤ ਵਿੱਚ ਪੁਲਿਸ, ਮਾਪੇ ਅਤੇ ਹੋਰ ਜਾਣਕਾਰਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਰੂਣ ਹੱਤਿਆ ਨੂੰ ਰੋਕ ਕੇ ਬੱਚੀਆਂ ਨੂੰ ਬਚਾਉਣ ਅਤੇ ਉਨਾਂ ਪੜਾ-ਲਿਖਾ ਕੇ ਅੱਗੇ ਵਧਣ ਵਿੱਚ ਸਹਿਯੋਗ ਕਰਨ।

Monday, 9 October 2017

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਆਦੇਸ਼ ਸਬੰਧਿਤ ਪਿੰਡ ਦਾ ਨੰਬਰਦਾਰ ਅੱਗ ਸਬੰਧ ਸੂਚਨਾ ਮਾਲ ਵਿਭਾਗ ਨੂੰ ਦੇਵੇਗਾ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਨੰਬਰਦਾਰ ਹੋਣਗੇ ਡਿਸਮਿਸ

FEROZPUR : ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਕਟਾਈ ਕਰਨ ਤੋਂ ਬਾਅਦ ਖੇਤਾਂ ਵਿੱਚ ਪਈ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਫ਼ੈਸਲੇ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਜੁਰਮਾਨੇ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਵਿੱਚ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਪਿੰਡ ਦਾ ਨੰਬਰਦਾਰ ਇਸ ਦੀ ਸੂਚਨਾ ਤੁਰੰਤ ਸਬੰਧਿਤ ਪਟਵਾਰੀ ਅਤੇ ਤਹਿਸੀਲਦਾਰ ਨੂੰ ਦੇਵੇਗਾ ਅਤੇ ਪਟਵਾਰੀ ਸਬੰਧਿਤ ਕਿਸਾਨ ਦੀ ਗਿਰਦਾਵਰੀ ਵਿੱਚ ਲਾਲ ਸਿਆਹੀ ਨਾਲ ਅੱਗ ਲਗਾਉਣ ਸਬੰਧੀ ਵੇਰਵਾ ਲਿਖੇਗਾ। ਜੇਕਰ ਕੋਈ ਨੰਬਰਦਾਰ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਏਗਾ ਤਾਂ ਉਸ ਨੰਬਰਦਾਰ ਨੂੰ ਡਿਸਮਿਸ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਘਟਦੀ ਹੈ ਉੱਥੇ ਹੀ ਧਰਤੀ ਵਿੱਚ ਮੌਜੂਦ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵੀ ਵਾਪਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਨੇੜਲੇ ਖੇਤਾਂ ਵਿੱਚ ਖੜੀ ਫ਼ਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ ਉੱਥੇ ਹੀ ਇਸ ਵਿਚੋਂ ਨਿਕਲਦੇ ਧੂੰਏਂ ਨਾਲ ਕਈ ਬਿਮਾਰੀਆਂ ਲੱਗਣ ਦਾ ਵੀ ਡਰ ਰਹਿੰਦਾ ਹੈ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਪਿੰਡਾਂ ਵਿੱਚ ਕਿਸਾਨਾਂ ਦੇ ਆਪਸ ਵਿੱਚ ਝਗੜੇ ਵੀ ਹੋ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਵਰਤੋਂ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।